Menu

ਪੰਜਾਬ ਖੇਤੀਬਾੜੀ ਯੂਨੀਵਰਸਿਟੀ
PUNJAB AGRICULTURAL UNIVERSITY

Menu

ਪੀ.ਏ.ਯੂ – ਕੇ.ਵੀ.ਕੇ ਅੰਮ੍ਰਿਤਸਰ ਵੱਲੋਂ ਬੱਕਰੀ ਪਾਲਕਾਂ ਲਈ ਸਾਬਕਾ ਸਿਖਿਆਰਥੀ ਸੰਮੇਲਨ ਦਾ ਆਯੋਜਨ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ), ਅੰਮ੍ਰਿਤਸਰ ਵੱਲੋਂ 12.12.2025 ਨੂੰ ਬੱਕਰੀ ਪਾਲਕਾਂ ਲਈ ਸਾਬਕਾ ਸਿਖਿਆਰਥੀ ਸੰਮੇਲਨ ਦਾ ਆਯੋਜਨ ਕੀਤਾ ਗਿਆ। ਡਾ. ਕੰਵਰਪਾਲ ਸਿੰਘ ਢਿੱਲੋਂ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਕੇ. ਵੀ .ਕੇ, ਅੰਮ੍ਰਿਤਸਰ ਨੇ ਇਸ ਸੰਮੇਲਨ ਵਿੱਚ ਹਿੱਸਾ ਲੈਣ ਵਾਲੇ ਸਿਖਿਆਰਥੀਆਂ ਦਾ ਸਵਾਗਤ ਕੀਤਾ ਅਤੇ ਇਸ ਮਿਲਣੀ ਦੇ ਉਦੇਸ਼ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੱਤੀ।

ਡਾ. ਬਿਕਰਮਜੀਤ ਸਿੰਘ, ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕੇ. ਵੀ .ਕੇ, ਅੰਮ੍ਰਿਤਸਰ ਨੇ ਭਾਗ ਲੈਣ ਵਾਲਿਆਂ ਸਿਖਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੇ. ਵੀ. ਕੇ ਦੁਆਰਾ ਕਰਵਾਏ ਜਾਂਦੇ ਵੱਖ-ਵੱਖ ਕਿਸਮ ਦੇ ਸਿਖਲਾਈ ਕੋਰਸਾਂ ਵਿੱਚ ਘਰੇਲੂ ਆਮਦਨ ਨੂੰ ਵਧਾਉਣ ਦੀ ਸਮਰੱਥਾ ਹੈ ਅਤੇ ਉਹਨਾਂ ਨੇ ਸਿਖਿਆਥੀਆਂ ਵਲੋਂ ਭਵਿੱਖ ਵਿੱਚ ਕੀਤੇ ਜਾਣ ਵਾਲੇ ਯਤਨਾਂ ਲਈ ਵੀ ਹਰ ਤਰ੍ਹਾਂ ਦੀ ਮਦਦ ਕਰਨ ਦਾ ਭਰੋਸਾ ਦਿੱਤਾ । ਡਾ. ਬਿਕਰਮਜੀਤ ਨੇ ਆਏ ਹੋਏ ਸਿਖਿਆਰਥੀਆਂ ਨੂੰ ਐਫ. ਪੀ. ਓ ਬਣਾਉਣ ਅਤੇ ਆਪਣੇ ਉਤਪਾਦਾਂ ਦੀ ਪ੍ਰੋਸੈਸਿੰਗ ਅਤੇ ਮੰਡੀਕਰਨ ਕਰਨ ਲਈ ਉਤਸ਼ਾਹਿਤ ਕੀਤਾ । ਉਨ੍ਹਾਂ ਸਿਖਿਆਰਥੀਆਂ ਨੂੰ ਕੇ.ਵੀ.ਕੇ ਦੇ ਸੰਪਰਕ ਵਿੱਚ ਰਹਿਣ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਸਿਫਾਰਸ਼ ਕੀਤੀਆਂ ਜਾ ਰਹੀਆਂ ਨਵੀਨਤਮ ਤਕਨੀਕਾਂ ਨੂੰ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ।

ਡਾ. ਢਿੱਲੋਂ ਨੇ ਸਾਬਕਾ ਸਿਖਿਆਰਥੀਆਂ ਨਾਲ ਸਰਦੀਆਂ ਦੇ ਮੌਸਮ ਦੌਰਾਨ ਬੱਕਰੀਆਂ ਦੇ ਪ੍ਰਬੰਧਨ ਸਬੰਧੀ ਮਹੱਤਵਪੂਰਨ ਨੁਕਤੇ ਸਾਂਝੇ ਕੀਤੇ । ਇਸ ਪ੍ਰੋਗਰਾਮ ਦੌਰਾਨ, ਸਿਖਿਆਰਥੀਆਂ ਨੇ ਆਪਣੇ ਤਜ਼ਰਬੇ ਸਾਂਝੇ ਕੀਤੇ ਅਤੇ ਕੀਮਤੀ ਸੁਝਾਅ ਅਤੇ ਫੀਡਬੈਕ ਪ੍ਰਦਾਨ ਕੀਤੇ। ਇਸ ਮੌਕੇ ਸਿਖਿਆਰਥੀਆਂ ਨੂੰ ਸਿਖਲਾਈ ਸਰਟੀਫਿਕੇਟ ਦਿੱਤੇ ਗਏ ਅਤੇ ਬੱਕਰੀ ਪਾਲਕਾਂ ਨੂੰ ਕਿਤਾਬਾਂ ਵੀ ਪ੍ਰਦਾਨ ਕੀਤੀਆਂ ਗਈਆਂ।

ਅੰਤ ਵਿੱਚ ਡਾ. ਕੰਵਰਪਾਲ ਨੇ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ।