ਪੀ.ਏ.ਯੂ. ਦੇ ਸਕਿੱਲ਼ ਡਿਵੈੱਲਪਮੈਂਟ ਸੈਂਟਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਪੰਜਾਬ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ Tਗੁੜ-ਸ਼ੱਕਰ ਅਤੇ ਕੁਦਰਤੀ ਸਿਰਕਾ ਬਨਾਉਣ ਦੇ ਸੁਰੱਖਿਅਤ ਤਰੀਕੇ ਸਬੰਧੀ ਪੰਜ ਦਿਨਾਂ ਸਿਖਲਾਈ ਕੋਰਸ ਕਰਵਾਇਆ ਗਿਆ| ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਰੁਪਿੰਦਰ ਕੌਰ, ਸਹਿਯੋਗੀ ਨਿਰਦੇਸ਼ਕ (ਸਕਿੱਲ ਡਿਵੈੱਲਪਮੈਂਟ) ਨੇ ਦੱਸਿਆ ਕਿ ਇਸ ਕੋਰਸ ਵਿੱਚ 54 ਸਿਖਿਆਰਥੀਆਂ ਨੇ ਭਾਗ ਲਿਆ| ਉਹਨਾਂ ਨੇ ਸਿਖਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਕੋਰਸ ਦਾ ਮੁੱਖ ਮੰਤਵ ਹੈ ਕਿ ਕਿਸਾਨ ਵੀਰ/ਕਿਸਾਨ ਬੀਬੀਆਂ ਸਹੀ ਤਰੀਕੇ ਨਾਲ ਗੁੜ-ਸ਼ੱਕਰ ਤਿਆਰ ਕਰਨ ਦੇ ਨਾਲ-ਨਾਲ ਗੰਨੇ ਦੇ ਰਸ ਤੋਂ ਕੁਦਰਤੀ ਸਿਰਕਾ ਤਿਆਰ ਕਰਕੇ ਚੰਗਾ ਮੁਨਾਫਾ ਕਮਾ ਸਕਦੇ ਹਨ|
ਇਸ ਮੌਕੇ ਤੇ ਕੋਰਸ ਕੋਆਰਡੀਨੇਟਰ ਡਾ. ਕੁਲਵੀਰ ਕੌਰ ਨੇ ਇਸ ਕੋਰਸ ਦੀ ਮਹਤੱਤਾ ਬਾਰੇ ਚਾਨਣਾ ਪਾਇਆ ਅਤੇ ਉਹਨਾਂ ਦੱਸਿਆ ਕਿ ਇਸ ਕੋਰਸ ਵਿੱਚ ਪ੍ਰੋਸੈਸਿੰਗ ਅਤੇ ਫੂਡ ਇੰਨਜੀਅਰਿੰਗ ਵਿਭਾਗ ਦੇ ਵੱਖ-ਵੱਖ ਮਾਹਿਰਾਂ ਨੇ ਡਾ. ਮਹੇਸ਼ ਕੁਮਾਰ ਵਧੀਕ ਨਿਰਦੇਸ਼ਕ ਖੋਜ, ਡਾ. ਐਮ. ਐਸ ਆਲਮ, ਡਾ. ਪ੍ਰੀਤਇੰਦਰ ਕੌਰ, ਡਾ. ਗੁਰਨਾਜ ਸਿੰਘ ਗਿੱਲ, ਰਿਜਨਲ ਰਿਸਰਚ ਸਟੇਸ਼ਨ, ਕਪੂਰਥਲਾ ਤੋਂ ਡਾ. ਗੁਲਜਾਰ ਸਿੰਘ ਸੰਘੇੜਾ, ਡਾ. ਜਸ਼ਨਜੋਤ ਕੌਰ, ਪਲਾਂਟ ਬਰੀਡਿੰਗ ਅਤੇ ਜੈਨੇਟਿਕਸ ਵਿਭਾਗ ਤੋਂ ਡਾ. ਲੇਨਿਕਾ ਕਸ਼ਯਪ ਫੂਡ ਸਾਇੰਸ ਅਤੇ ਤਕਨਾਲੋਜੀ ਵਿਭਾਗ ਤੋਂ ਡਾ. ਪੂਨਮ ਏ. ਸਚਦੇਵ, ਫਲ ਵਿਗਿਆਨ ਵਿਭਾਗ ਤੋਂ , ਡਾ. ਨਰੇਸ਼ ਅਰੋੜਾ, ਮਾਈਕਰੋਬਾਇਓਲੋਜੀ ਵਿਭਾਗ ਤੋਂ ਡਾ. ਜੀ. ਐਸ ਕੋਚਰ, ਡਾ. ਕਿਸ਼ਾਨੀ, ਡਾ. ਪੂਜਾ, ਅਤੇ ਡਾ. ਪ੍ਰਿਆ ਕਤਿਆਲ ਅਤੇ ਰਿਚਾ ਅਰੋੜਾ ਨੇ ਕੋਰਸ ਸੰਬੰਧੀ ਵੱਖੋ-ਵੱਖ ਵਿਸ਼ਿਆਂ ਉੱਪਰ ਪ੍ਰੈਕਟੀਕਲ ਤਰੀਕੇ ਨਾਲ ਭਰਪੂਰ ਜਾਣਕਾਰੀ ਸਾਂਝੀ ਕੀਤੀ| ਅੰਤ ਵਿੱਚ ਮੈਡਮ ਕੰਵਲਜੀਤ ਕੌਰ ਨੇ ਸਾਰੇ ਸਿਖਿਆਰਥੀਆਂ ਦਾ ਅਤੇ ਯੂਨੀਵਰਸਿਟੀ ਦੇ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਸਿਖਿਆਰਥੀਆਂ ਨੂੰ ਇਸ ਕੋਰਸ ਉਪਰੰਤ ਪ੍ਰਾਪਤ ਕੀਤੀ ਜਾਣਕਾਰੀ ਨੂੰ ਆਪਣੇ ਕਿੱਤੇ ਵਿੱਚ ਅਪਨਾਉਣ ਦੀ ਸਲਾਹ ਦਿੱਤੀ|
