ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਡਾ. ਗੁਰਮੀਤ ਸਿੰਘ ਬੁੱਟਰ, ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਰਹਿਨੁਮਾਈ ਹੇਠ ਪੰਜਾਬ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ “ਨੌਜਵਾਨ ਕਿਸਾਨਾਂ ਲਈ ਸਰਵਪੱਖੀ ਖੇਤੀਬਾੜੀ ਦਾ ਤਿਮਾਹੀ ਸਕਿੱਲ ਡਿਵੈਲਪਮੈਂਟ ਸਿਖਲਾਈ ਕੋਰਸ – ਬੈਚ-129” ਸਮਾਪਤ ਹੋਇਆ। ਇਸ ਤਿਮਾਹੀ ਸਿਖਲਾਈ ਕੋਰਸ ਵਿੱਚ ਲਗਭਗ 36 ਸਿਖਆਰਥੀਆਂ ਨੇ ਭਾਗ ਲਿਆ ਜਿਹਨਾਂ ਵਿੱਚੋਂ 28 ਸਿਖਿਆਰਥੀਆਂ ਨੇ ਸਫ਼ਲਤਾਪੂਰਵਕ ਕੋਰਸ ਪੂਰਾ ਕੀਤਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਰੁਪਿੰਦਰ ਕੌਰ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਇਹ ਸਿਖਲਾਈ ਕੋਰਸ ਮਿਤੀ ਅਗਸਤ 01, 2023 ਨੂੰ ਸ਼ੁਰੂ ਹੋਇਆ ਸੀ ਜੋ ਕਿ ਅੱਜ ਮਿਤੀ ਅਕਤੂਬਰ 31, 2023 ਤੱਕ ਲਗਾਇਆ ਗਿਆ। ਉਹਨਾਂ ਨੇ ਇਸ ਕੋਰਸ ਦੇ ਸਿਖਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਿਖਿਆਰਥੀ ਆਪਣੇ ਕਿੱਤੇ ਵਿੱਚ ਨਵੇਕਲਾਪਣ ਲਿਆ ਕੇ ਖੇਤੀਬਾੜੀ ਨੂੰ ਨਵੀਆਂ ਬੁਲੰਦੀਆਂ ਤੇ ਪਹੁੰਚਾਉਣ ਅਤੇ ਖੇਤੀਬਾੜੀ ਵਿੱਚ ਆਮਦਨੀ ਨੂੰ ਵਧਾਉਣ ਲਈ ਸਹਾਇਕ ਧੰਦਿਆਂ ਨੂੰ ਵੀ ਅਪਨਾਉਣ। ਸਮਾਪਤੀ ਸਮਾਰੋਹ ਦੇ ਮੁੱਖ ਮਹਿਮਾਨ ਡਾ ਗੁਰਮੀਤ ਸਿੰਘ ਬੁੱਟਰ, ਨਿਰਦੇਸ਼ਕ ਪਸਾਰ ਸਿੱਖਿਆ ਜੀ ਨੇ ਸਿਖਿਆਰਥੀਆਂ ਨੂੰ ਖੇਤੀਬਾੜੀ ਦੀ ਅਹਿਮੀਅਤ ਬਾਰੇ ਦੱਸਿਆ ਕਿ ਕਿਵੇਂ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾ ਸਕਦੇ ਹਨ। ਪੰਜਾਬ ਦੀ ਖੇਤੀਬਾੜੀ ਦਾ ਮਸ਼ੀਨੀਕਰਨ ਹੋਣ ਕਰਕੇ ਵਿਹਲੇ ਸਮੇਂ ਦਾ ਕਿਵੇਂ ਸਦ-ਉਪਯੋਗ ਕਰਕੇ ਕੋਈ ਖੇਤੀ ਆਧਾਰਿਤ ਧੰਦਾ ਸ਼ੁਰੂ ਕਰਨ ਤਾਂ ਕਿ ਆਮਦਨੀ ਵਿੱਚ ਵਾਧਾ ਕੀਤਾ ਜਾ ਸਕੇ। ਉਹਨਾਂ ਸਿਖਿਆਰਥੀਆਂ ਨੂੰ ਸੁਚੱਜੇ ਢੰਗ ਨਾਲ ਖੇਤੀ ਕਰਨ ਲਈ ਪ੍ਰੇਰਿਆ ਅਤੇ ਯੂਨੀਵਰਸਿਟੀ ਦੀਆਂ ਸੇਵਾਵਾਂ ਲੈਣ ਲਈ ਹਮੇਸ਼ਾਂ ਯੂਨੀਵਰਸਿਟੀ ਨਾਲ ਜੁੜੇ ਰਹਿਣ ਲਈ ਸੁਝਾਅ ਦਿੱਤਾ। ਇਸ ਮੌਕੇ ਤੇ ਕੋਰਸ ਕੋਆਰਡੀਨੇਟਰ ਡਾ. ਪ੍ਰੇਰਨਾ ਕਪਿਲਾ ਨੇ ਇਸ ਕੋਰਸ ਦੀ ਭੂਮਿਕਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਅਤੇ ਕੋਰਸ ਰਿਪੋਰਟ ਵੀ ਸਾਰਿਆਂ ਨਾਲ ਸਾਂਝੀ ਕੀਤੀ। ਇਸ ਮੌਕੇ ਤੇ ਕੋਰਸ ਕੋ-ਕੋਆਰਡੀਨੇਟਰ ਡਾ. ਲਵਲੀਸ਼ ਗਰਗ ਨੇ ਕਿਸਾਨ ਵੀਰਾਂ ਅਤੇ ਕਿਸਾਨ ਬੀਬੀਆਂ ਨੂੰ ਖੇਤੀ ਉਤਪਾਦਾਂ ਦੇ ਮੰਡੀਕਰਨ ਕਰਨ ਦੇ ਤਰੀਕਿਆਂ ਨੂੰ ਕਿੱਤੇ ਵਿੱਚ ਅਪਨਾਉਣ ਉੱਪਰ ਜ਼ੋਰ ਦਿੱਤਾ। ਇਸ ਤਿਮਾਹੀ ਸਿਖਲਾਈ ਕੋਰਸ ਵਿੱਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵਿਸ਼ਾ ਮਾਹਿਰਾਂ ਨੇ ਭਰਪੂਰ ਅਤੇ ਪ੍ਰੈਕਟੀਕਲ ਜਾਣਕਾਰੀ ਸਾਂਝੀ ਕੀਤੀ। ਅੰਤ ਵਿੱਚ ਡਾ ਪ੍ਰੇਰਨਾ ਕਪਿਲਾ ਨੇ ਸਾਰੇ ਸਿਖਿਆਰਥੀਆਂ ਦਾ ਅਤੇ ਯੂਨੀਵਰਸਿਟੀ ਦੇ ਵਿਸ਼ਾ ਮਾਹਿਰਾਂ, ਮੈਡਮ ਕੰਵਲਜੀਤ ਕੌਰ, ਸਨੇਹ ਲਤਾ ਅਤੇ ਆਸ਼ੀਸ਼ ਸ਼ਰਮਾ ਦਾ ਧੰਨਵਾਦ ਕੀਤਾ ਅਤੇ ਸਿਖਿਆਰਥੀਆਂ ਨੂੰ ਇਸ ਕੋਰਸ ਉਪਰੰਤ ਪ੍ਰਾਪਤ ਕੀਤੀ ਗਈ ਜਾਣਕਾਰੀ ਨੂੰ ਆਪਣੇ ਕਿੱਤੇ ਵਿੱਚ ਅਪਨਾਉਣ ਦੀ ਸਲਾਹ ਦਿੱਤੀ।
ਡਾ. ਗੁਰਮੀਤ ਸਿੰਘ ਬੁੱਟਰ, ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਰਹਿਨੁਮਾਈ ਹੇਠ ਸਕਿੱਲ ਡਿਵੈਲਪਮੈਂਟ ਸੈਂਟਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਪੰਜਾਬ ਦੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ ਮਾਈਕਰੋਬਾਇਲੋਜੀ ਵਿਭਾਗ, ਪੀ ਏ ਯੂ ਦੇ ਸਹਿਯੋਗ ਨਾਲ ਪੰਜ ਦਿਨਾਂ (ਅਕਤੂਬਰ 09-13, 2023) “ਸਰਦ ਰੁੱਤ ਦੀਆਂ ਖੁੰਬਾਂ ਦੀ ਕਾਸ਼ਤ” ਬਾਰੇ ਵਿਸ਼ੇਸ਼ ਸਿਖਲਾਈ ਕੋਰਸ ਲਗਾਇਆ ਗਿਆ। ਇਸ ਕੋਰਸ ਵਿੱਚ 77 ਸਿਖਿਆਰਥੀਆਂ ਨੇ ਭਾਗ ਲਿਆ। ਡਾ. ਤੇਜਿੰਦਰ ਸਿੰਘ ਰਿਆੜ, ਐਸੋਸੀਏਟ ਡਾਇਰੈਕਟਰ ਅਤੇ ਅੱਪਰ ਨਿਰਦੇਸ਼ਕ ਸੰਚਾਰ ਨੇ ਦੱਸਿਆ ਕਿ ਕੋਰਸ ਦੇ ਸਮਾਪਤੀ ਸਮਾਰੋਹ ਵਿੱਚ ਡਾ. ਨਿਰਮਲ ਸਿੰਘ ਜੋੜਾ, ਨਿਰਦੇਸ਼ਕ ਵਿਦਿਆਰਥੀ ਭਲਾਈ ਮੁੱਖ ਮਹਿਮਾਨ ਵਜੋਂ ਅਤੇ ਡਾ. ਕੁਲਦੀਪ ਸਿੰਘ ਪੰਧੂ, ਮੁਖੀ, ਪਸਾਰ ਸਿੱਖਿਆ ਵਿਭਾਗ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਡਾ. ਰਿਆੜ ਨੇ ਆਪਣੇ ਸੰਬੋਧਨ ਵਿੱਚ ਸਿਖਿਆਰਥੀਆਂ ਨੂੰ ਉਤਸ਼ਾਹਿਤ ਕਰਦੇ ਹੋਏ ਕਿਹਾ ਕਿ ਯੂਨੀਵਰਸਿਟੀ ਸਿਖਿਆਰਥੀਆਂ ਦੀ ਹਰ ਸੰਭਵ ਮਦਦ ਕਰਦੀ ਹੈ ਕਿ ਉਹ ਸਿਖਲਾਈ ਕੋਰਸ ਉਪਰੰਤ ਆਪਣਾ ਕਿੱਤਾ ਸ਼ੁਰੂ ਕਰ ਸਕਣ। ਉਪਨਾਂ ਅੱਗੇ ਕਿਹਾ ਕਿ ਅੱਜਕੱਲ਼ ਸ਼ੋਸ਼ਲ ਮੀਡੀਆ ਦੇ ਜ਼ਮਾਨੇ ਵਿੱਚ ਸਾਨੂੰ ਇਸ਼ ਦੀ ਸੁਚੱਜੀ ਵਰਤੋਂ ਕਰਦੇ ਹੋਏ ਆਪਣੇ ਕਾਰੋਬਾਰ ਨੂੰ ਵਧਾਉਣਾ ਚਾਹੀਦਾ ਹੈ। ਉਹਨਾਂ ਨੇ ਸਿਖਿਆਰਥੀਆਂ ਨੂੰ ਯੂਨੀਵਰਸਿਟੀ ਦੇ ਹਫ਼ਤਾਵਾਰ ਡਿਜ਼ੀਟਲ ਅਖ਼ਬਾਰ ਨਾਲ ਜੁੜਣ ਲਈ ਪ੍ਰੇਰਿਤ ਕੀਤਾ। ਮੁੱਖ ਮਹਿਮਾਨ ਡਾ. ਨਿਰਮਲ ਸਿੰਘ ਜੋੜਾ, ਨਿਰਦੇਸ਼ਕ ਵਿਦਿਆਰਥੀ ਭਲਾਈ ਨੇ ਸਿਖਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਕਿਸਾਨਾਂ ਲਈ ਲਗਾਏ ਜਾਂਦੇ ਇਹ ਕੋਰਸ ਸਿੱਖਣ ਦਾ ਇੱਕ ਬਹੁਤ ਵਧੀਆ ਸਾਧਨ ਹਨ। ਇਹਨਾਂ ਕੋਰਸਾਂ ਦਾ ਵੱਧ ਤੋਂ ਵੱਧ ਫਾਇਦਾ ਕਿਸਾਨ ਵੀਰਾਂ ਨੂੰ ਲੈਣਾ ਚਾਹੀਦਾ ਹੈ। ਇਸ ਸਮਾਰੋਹ ਵਿੱਚ ਵਿਸ਼ੇਸ਼ ਮਹਿਮਾਨ ਡਾ. ਕੁਲਦੀਪ ਸਿੰਘ ਪੰਧੂ, ਮੁਖੀ, ਪਸਾਰ ਸਿੱਖਿਆ ਵਿਭਾਗ ਨੇ ਕਿਹਾ ਕਿ ਖੁੰਬਾਂ ਦੀ ਕਾਸ਼ਤ ਛੋਟੇ ਪੱਦਰ ਤੋਂ ਸ਼ੁਰੂ ਕਰਕੇ ਸਿਖਿਆਰਥੀ ਆਪਣੇ ਕਿੱਤੇ ਨੂੰ ਹੋਰ ਵਿਕਸਿਤ ਕਰ ਸਕਦੇ ਹਨ। ਡਾ. ਪ੍ਰੇਰਨਾ ਕਪਿਲਾ, ਕੋਰਸ ਕੋਆਰਡੀਨੇਟਰ ਨੇ ਇਸ ਕੋਰਸ ਬਾਰੇ ਦੱਸਦਿਆਂ ਕਿਹਾ ਕਿ ਸਮੇਂ ਦੀ ਲੋੜ ਨੂੰ ਮੁੱਖ ਰੱਖਦੇ ਹੋਏ ਘੱਟ ਖਰਚੇ ਅਤੇ ਘੱਟ ਜਗ੍ਹਾ ਵਿੱਚ ਖੁੰਬਾਂ ਦੀ ਕਾਸ਼ਤ ਕਰਕੇ ਕਿਸਾਨ ਵੀਰ ਅਤੇ ਕਿਸਾਨ ਬੀਬੀਆਂ ਵੱਧ ਤੋਂ ਵੱਧ ਮੁਨਾਫ਼ਾ ਕਮਾ ਸਕਦੇ ਹਨ। ਇਸ ਕੋਰਸ ਦੇ ਕੋ-ਕੋਆਰਡੀਨੇਟਰ ਡਾ. ਲਵਲੀਸ਼ ਗਰਗ ਨੇ ਖੇਤੀ ਆਮਦਨ ਵਧਾਉਣ ਵਿੱਚ ਸਹਾਇਕ ਧੰਦਿਆਂ ਦੀ ਮੁੱਖ ਭੂਮਿਕਾ ਬਾਰੇ ਵਿਚਾਰ ਸਾਂਝੇ ਕੀਤੇ। ਇਸ ਕੋਰਸ ਦੇ ਤਕਨੀਕੀ ਮਾਹਿਰ ਡਾ. ਸ਼ਿਵਾਨੀ ਸ਼ਰਮਾ ਅਤੇ ਡਾ. ਜਸਪ੍ਰੀਤ ਕੌਰ ਨੇ ਦੱਸਿਆ ਕਿ ਸਿਖਿਆਰਥੀਆਂ ਨੇ ਪਰਾਲੀ ਵਾਲੀਆਂ ਖੁੰਬਾਂ, ਮਿਲਕੀ ਖੁੰਬਾਂ, ਢੀਂਗਰੀ ਅਤੇ ਸ਼ਿਟਾਂਕੀ ਖੁੰਬਾਂ ਉਗਾਉਣ ਬਾਰੇ ਪ੍ਰੈਕਟੀਕਲ ਤਰੀਕੇ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਡਾ. ਸੁਖਜੀਤ ਕੌਰ, ਡਾ. ਸੋਨੀਕਾ ਸ਼ਰਮਾ, ਡਾ. ਰਾਕੇਸ਼ ਰਾਠੋਰ, ਡਾ. ਮਨਿੰਦਰ ਕੌਰ, ਡਾ. ਇੰਦਰਪਾਲ ਸਿੰਘ ਸੰਧੂ ਨੇ ਕੋਰਸ ਸੰਬੰਧਿਤ ਵੱਖ-ਵੱਖ ਵਿਸ਼ਿਆਂ ਉੱਪਰ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਤੇ ਮੈਡਮ ਕੁਲਦੀਪ ਕੌਰ ਨੇ ਖੁੰਬਾਂ ਦੀ ਪ੍ਰੋਸੈਸਿੰਗ ਸੰਬੰਧੌ ਸਿਖਿਆਰਥੀਆਂ ਨਾਲ ਪ੍ਰੈਕਟੀਕਲ ਨੁਕਤੇ ਸਾਂਝੇ ਕੀਤੇ। ਡਾ. ਨਰਿੰਦਰ ਕਲਸੀ, ਨੋਡਲ ਅਫਸਰ (ਖੁੰਬਾਂ) ਨੇ ਖੁੰਬਾਂ ਦਾ ਧੰਦਾ ਸ਼ੁਰੂ ਕਰਨ ਲਈ ਮਿਲਣ ਵਾਲੀਆਂ ਸਬਸਿਡੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਅੰਤ ਵਿੱਚ ਸ਼੍ਰੀਮਤੀ ਕੰਵਲਜੀਤ ਕੌਰ ਨੇ ਸਾਰੇ ਸਿਖਿਆਰਥੀਆਂ ਦਾ ਅਤੇ ਯੂਨੀਵਰਸਿਟੀ ਦੇ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਸਿਖਿਆਰਥੀਆਂ ਨੂੰ ਇਸ ਕੋਰਸ ਉਪਰੰਤ ਪ੍ਰਾਪਤ ਕੀਤੀ ਜਾਣਕਾਰੀ ਨੂੰ ਆਪਣੇ ਕਿੱਤੇ ਵਿੱਚ ਅਪਨਾਉਣ ਦੀ ਸਲਾਹ ਦਿੱਤੀ।
ਡਾ. ਗੁਰਮੀਤ ਸਿੰਘ ਬੁੱਟਰ, ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਰਹਿਨੁਮਾਈ ਹੇਠ ਸਕਿੱਲ ਡਿਵੈਲਪਮੈਂਟ ਸੈਂਟਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਪੰਜਾਬ ਦੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ ਮਾਈਕਰੋਬਾਇਲੋਜੀ ਵਿਭਾਗ, ਪੀ ਏ ਯੂ ਦੇ ਸਹਿਯੋਗ ਨਾਲ ਪੰਜ ਦਿਨਾਂ (ਅਕਤੂਬਰ 09-13, 2023) “ਸਰਦ ਰੁੱਤ ਦੀਆਂ ਖੁੰਬਾਂ ਦੀ ਕਾਸ਼ਤ” ਬਾਰੇ ਵਿਸ਼ੇਸ਼ ਸਿਖਲਾਈ ਕੋਰਸ ਲਗਾਇਆ ਜਾ ਰਿਹਾ ਹੈ। ਇਸ ਕੋਰਸ ਵਿੱਚ 76 ਸਿਖਿਆਰਥੀ ਭਾਗ ਲੈ ਰਹੇ ਹਨ। ਡਾ. ਤੇਜਿੰਦਰ ਸਿੰਘ ਰਿਆੜ, ਐਸੋਸੀਏਟ ਡਾਇਰੈਕਟਰ ਅਤੇ ਅੱਪਰ ਨਰਿਦੇਸ਼ਕ ਸੰਚਾਰ ਨੇ ਦੱਸਿਆ ਕਿ ਪੰਜ ਦਿਨਾਂ ਦੀ ਟਰੇਨਿੰਗ ਵਿਚ ਸਿਖਿਆਰਥੀਆਂ ਨੂੰ ਖੁੰਬਾਂ ਉਗਾਉਣ ਤੋਂ ਲੈ ਕੇ ਪ੍ਰੋਸੈਸਿੰਗ ਤੱਕ ਸਿਖਲਾਈ ਦਿੱਤੀ ਜਾਵੇਗੀ। ਇਸ ਦੇ ਮੰਡੀਕਰਨ ਬਾਰੇ ਅਤੇ ਬੈਂਕ ਵੱਲੋਂ ਕਰਜਾ ਸਹੂਲਤਾਂ ਬਾਰੇ ਵੀ ਚਾਨਣਾ ਪਾਇਆ ਜਾਵੇਗਾ। ਡਾ. ਪ੍ਰੇਰਨਾ ਕਪਿਲਾ, ਕੋਰਸ ਕੋਆਰਡੀਨੇਟਰ ਨੇ ਇਸ ਕੋਰਸ ਬਾਰੇ ਦੱਸਦਿਆਂ ਕਿਹਾ ਕਿ ਪੰਜਾਬ ਵਿਚ ਬਹੁਤ ਕਿਸਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਸਿਖਲਾਈ ਲੈ ਕੇ ਖੁੰਬਾਂ ਦੀ ਖੇਤੀ ਕਰ ਰਹੇ ਹਨ ਜਿਸ ਤੋਂ ਉਹ ਚੰਗਾ ਮੁਨਾਫਾ ਕਮਾ ਰਹੇ ਹਨ ਕਿਉਂਕਿ ਇਹ ਧੰਦਾ ਘੱਟ ਪੈਸੇ ਨਾਲ ਸ਼ੁਰੂ ਕਰ ਸਕਦੇ ਹਾਂ ਅਤੇ ਚੰਗੇ ਪੈਸੇ ਕਮਾ ਸਕਦੇ ਹਾਂ । ਇਸ ਕੋਰਸ ਦੇ ਕੋ-ਕੋਆਰਡੀਨੇਟਰ ਡਾ. ਲਵਲੀਸ਼ ਗਰਗ ਨੇ ਖੇਤੀ ਆਮਦਨ ਵਧਾਉਣ ਲਈ ਸਹਾਇਕ ਧੰਦੇ ਸ਼ੁਰੂ ਕਰਨ ਬਾਰੇ ਉਤਸ਼ਾਹਿਤ ਕੀਤਾ। ਇਸ ਕੋਰਸ ਦੇ ਤਕਨੀਕੀ ਮਾਹਿਰ ਡਾ. ਸ਼ਿਵਾਨੀ ਸ਼ਰਮਾ ਅਤੇ ਡਾ. ਜਸਪ੍ਰੀਤ ਕੌਰ ਨੇ ਦੱਸਿਆ ਕਿ ਸਿਖਿਆਰਥੀਆਂ ਨੂੰ ਪਰਾਲੀ ਵਾਲੀਆਂ ਖੁੰਬਾਂ, ਮਿਲਕੀ ਖੁੰਬਾਂ, ਢੀਂਗਰੀ ਅਤੇ ਸ਼ਿਟਾਕੀ ਉਗਾਉਣ ਬਾਰੇ ਪੂਰੀ ਜਾਣਕਾਰੀ ਦਿੱਤੀ ਜਾਵੇਗੀ। ਇਸ਼ ਮੌਕੇ ਤੇ ਮੈਡਮ ਕੰਵਲਜੀਤ ਕੌਰ ਨੇ ਭਾਗ ਲੈ ਰਹੇ ਸਿਖਿਆਰਥੀਆਂ ਨੂੰ ਸਕਿੱਲ ਡਿਵੈਲਪਮੈਂਟ ਦੇ ਭਵਿੱਖ ਵਿੱਚ ਲੱਗਣ ਵਾਲੇ ਸਿਖਲਾਈ ਕੋਰਸਾਂ ਦੀ ਜਾਣਕਾਰੀ ਦਿੱਤੀ। ਇਸ ਸਿਖਲਾਈ ਕੋਰਸ ਲਈ ਸਿਖਿਆਰਥੀ ਬਹੁਤ ਉਤਸਾਹਿਤ ਹਨ ਅਤੇ ਸਮੂਹ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਭਾਗ ਲੈਣ ਲਈ ਆਏ ਹੋਏ ਹਨ।
ਡਾ. ਗੁਰਮੀਤ ਸਿੰਘ ਬੁੱਟਰ, ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਰਹਿਨੁਮਾਈ ਹੇਠ ਅੱਜ ਮਿਤੀ 05/10/2023 (ਵੀਰਵਾਰ) ਨੂੰ ਪੀ.ਏ.ਯੂ. ਕਿਸਾਨ ਕਲੱਬ (ਲੇਡਿਜ਼ ਵਿੰਗ) ਦਾ ਇੱਕ ਰੋਜ਼ਾ ਮਹੀਨਾਵਾਰ ਸਿਖਲਾਈ ਪ੍ਰੋਗਰਾਮ ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਆਯੋਜਿਤ ਕੀਤਾ ਗਿਆ। ਇਸ ਮੌਕੇ ਤੇ ਕਿਸਾਨ ਕਲੱਬ (ਲੇਡਿਜ਼ ਵਿੰਗ) ਦੇ ਕੋਆਰਡੀਨੇਟਰ ਮੈਡਮ ਕੰਵਲਜੀਤ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ 48 ਕਿਸਾਨ ਬੀਬੀਆਂ ਨੇ ਭਾਗ ਲਿਆ। ਉਹਨਾਂ ਨੇ ਪੇਂਡੂ ਸੁਆਣੀਆਂ ਨੂੰ ਆਤਮ ਨਿਰਭਰ ਬਨਾਉਣ ਲਈ ਪੀ.ਏ.ਯੂ., ਲੁਧਿਆਣਾ ਦੀ ਮੁੱਖ ਭੂਮਿਕਾ ਬਾਰੇ ਚਾਨਣਾ ਪਾਇਆ। ਇਸ ਮੌਕੇ ਤੇ ਡਾ. ਪ੍ਰੇਰਣਾ ਕਪਿਲਾ ਨੇ ਸਜਾਵਟੀ ਮੋਮਬੱਤੀਆਂ ਤਿਆਰ ਕਰਨ ਦੀ ਪ੍ਰੈਕਟੀਕਲ ਤਰੀਕੇ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਤੇ ਕਿਸਾਨ ਕਲੱਬ (ਲੇਡਿਜ਼ ਵਿੰਗ) ਦੀ ਮੈਂਬਰ ਸ਼੍ਰੀਮਤੀ ਜਸਵਿੰਦਰ ਕੌਰ ਨੇ ਤਿਉਹਾਰੀ ਮੌਸਮ ਵਿੱਚ ਤਿਆਰ ਕੀਤੀਆਂ ਜਾਣ ਵਾਲੀਆਂ ਵਿਸ਼ੇਸ਼ ਮਠਿਆਈਆਂ ਜਿਵੇਂ ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਆਦਿ ਤਿਆਰ ਕਰਨ ਦੀ ਪ੍ਰੈਕਟੀਕਲ ਤਰੀਕੇ ਨਾਲ ਜਾਣਕਾਰੀ ਸਾਂਝੀ ਕੀਤੀ। ਅੰਤ ਵਿੱਚ ਡਾ ਪ੍ਰੇਰਨਾ ਕਪਿਲਾ ਨੇ ਸਾਰੀਆਂ ਕਿਸਾਨ ਬੀਬੀਆਂ ਦਾ ਅਤੇ ਯੂਨੀਵਰਸਿਟੀ ਦੇ ਵਿਸ਼ਾ ਮਾਹਿਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਸਿਖਲਾਈ ਕੈਂਪ ਕਿਸਾਨ ਬੀਬੀਆਂ ਲਈ ਲਾਹੇਵੰਦ ਸਾਬਿਤ ਹੋਵੇਗਾ।
ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਡਾ. ਗੁਰਮੀਤ ਸਿੰਘ ਬੁੱਟਰ, ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਰਹਿਨੁਮਾਈ ਹੇਠ ਅੱਜ ਮਿਤੀ 03/08/2023 (ਵੀਰਵਾਰ) ਨੂੰ ਪੀ.ਏ.ਯੂ. ਕਿਸਾਨ ਕਲੱਬ (ਲੇਡਿਜ਼ ਵਿੰਗ) ਦਾ ਇੱਕ ਰੋਜ਼ਾ ਮਹੀਨਾਵਾਰ ਸਿਖਲਾਈ ਪ੍ਰੋਗਰਾਮ ਪਿੰਡ ਕਰੌਂਦੀਆਂ, ਜ਼ਿਲ੍ਹਾ ਲੁਧਿਆਣਾ ਵਿਖੇ ਆਯੋਜਿਤ ਕੀਤਾ ਗਿਆ। ਇਸ ਮੌਕੇ ਤੇ ਕਿਸਾਨ ਕਲੱਬ (ਲੇਡਿਜ਼ ਵਿੰਗ) ਦੇ ਕੋਆਰਡੀਨੇਟਰ ਡਾ. ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ 160 ਕਿਸਾਨ ਬੀਬੀਆਂ ਨੇ ਭਾਗ ਲਿਆ। ਉਹਨਾਂ ਨੇ ਪੇਂਡੂ ਸੁਆਣੀਆਂ ਨੂੰ ਆਤਮ ਨਿਰਭਰ ਬਨਾਉਣ ਲਈ ਪੀ.ਏ.ਯੂ., ਲੁਧਿਆਣਾ ਦੀ ਮੁੱਖ ਭੂਮਿਕਾ ਬਾਰੇ ਚਾਨਣਾ ਪਾਇਆ ਅਤੇ ਪੀ.ਏ.ਯੂ. ਲੁਧਿਆਣਾ ਵੱਲੋਂ ਸਤੰਬਰ, 2023 ਵਿੱਚ ਵੱਖ-ਵੱਖ ਥਾਵਾਂ ਤੇ ਕਰਵਾਏ ਜਾਣ ਵਾਲੇ ਕਿਸਾਨ ਮੇਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਤੇ ਡਾ. ਪ੍ਰੇਰਣਾ ਕਪਿਲਾ ਨੇ ਰੋਜ਼ਾਨਾ ਖੁਰਾਕ ਵਿੱਚ ਮੋਟੇ ਅਨਾਜਾਂ ਦੀ ਵਰਤੋਂ ਅਤੇ ਇਸਦੀ ਮਹਤੱਤਾ ਬਾਰੇ, ਸ਼੍ਰੀਮਤੀ ਭਗਵੰਤ ਕੌਰ, ਮੈਂਬਰ, ਪੀ.ਏ.ਯੂ. ਕਿਸਾਨ ਕਲੱਬ (ਲੇਡਿਜ਼ ਵਿੰਗ) ਨੇ ਜਲਜੀਰਾ ਤਿਆਰ ਕਰਨ ਦੀ ਅਤੇ ਮਿਸ ਸੁਖਰਾਜ ਕੌਰ ਅਤੇ ਮਿਸ ਗੁਰਜੀਤ ਕੌਰ, ਮੈਂਬਰ, ਪੀ.ਏ.ਯੂ. ਕਿਸਾਨ ਕਲੱਬ (ਲੇਡਿਜ਼ ਵਿੰਗ) ਨੇ ਪੋਸ਼ਟਿਕ ਪਿੰਨੀ, ਡ੍ਰਾਈ ਫਰੂਟ ਕੇਕ ਅਤੇ ਬਨਾਨਾ ਕੇਕ ਤਿਆਰ ਕਰਨ ਦੀ ਪ੍ਰੈਕਟੀਕਲ ਤਰੀਕੇ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਸਿਖਲਾਈ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਸ਼੍ਰੀਮਤੀ ਕਿਰਨਜੀਤ ਕੌਰ ਗਿੱਲ਼, ਮੈਂਬਰ, ਬੋਰਡ ਆਫ ਮੈਨੇਜਮੈਂਟ, ਪੀ.ਏ.ਯੂ. ਲੁਧਿਆਣਾ ਅਤੇ ਵਿਸ਼ੇਸ਼ ਮਹਿਮਾਨ ਵਜੋਂ ਸ਼੍ਰੀਮਤੀ ਨੀਤਾ ਸੰਧੂ ਨੇ ਸ਼ਿਰਕਤ ਕੀਤੀ। ਇਸ ਮੌਕੇ ਤੇ ਕਿਸਾਨ ਕਲੱਬ (ਲੇਡਿਜ਼ ਵਿੰਗ) ਦੇ ਮੈਂਬਰਾਂ ਵੱਲੋਂ ਤੀਆਂ ਦਾ ਤਿਉਹਾਰ ਵਿਸ਼ੇਸ਼ ਤੌਰ ਤੇ ਮਨਾਇਆ ਗਿਆ। ਜਿਸ ਵਿੱਚ ਡਾ. ਰੁਪਿੰਦਰ ਕੌਰ ਨੇ ਤੀਆਂ ਦੇ ਤਿਉਹਾਰ ਦੀ ਮਹਤੱਤਾ ਬਾਰੇ ਚਾਨਣਾ ਪਾਇਆ। ਕਲੱਬ ਦੀ ਪ੍ਰਧਾਨ ਸ਼੍ਰੀਮਤੀ ਜਗਵਿੰਦਰ ਕੌਰ ਅਤੇ ਕਲੱਬ ਦੇ ਅਗਾਂਹਵਧੂ ਮੈਂਬਰ ਸ਼੍ਰੀਮਤੀ ਗੁਰਦੇਵ ਕੌਰ ਦਿਓਲ ਅਤੇ ਸ਼੍ਰੀਮਤੀ ਭੁਪਿੰਦਰ ਕੌਰ ਉਚੇਚੇ ਤੌਰ ਤੇ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਹੋਏ। ਇਸ ਮੌਕੇ ਤੇ ਪੇਂਡੂ ਸੁਆਣੀਆਂ ਨੇ ਹੱਥਾਂ ਤੇ ਮਹਿੰਦੀ ਲਗਾਕੇ, ਸਿਰ ਤੇ ਫੁਲਕਾਰੀ ਸਜਾਕੇ, ਹਰੀਆਂ-ਲਾਲ ਵੰਗਾਂ ਪਾ ਕੇ, ਬੋਲੀਆਂ ਅਤੇ ਗਿੱਧਾ ਪਾ ਕੇ ਇਹਨਾਂ ਪਲਾਂ ਨੂੰ ਯਾਦਗਾਰੀ ਬਣਾ ਦਿੱਤਾ। ਅੰਤ ਵਿੱਚ ਸ਼੍ਰੀਮਤੀ ਕੰਵਲਜੀਤ ਕੌਰ ਨੇ ਸਾਰੀਆਂ ਕਿਸਾਨ ਬੀਬੀਆਂ ਦਾ ਅਤੇ ਯੂਨੀਵਰਸਿਟੀ ਦੇ ਵਿਸ਼ਾ ਮਾਹਿਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਸਿਖਲਾਈ ਕੈਂਪ ਕਿਸਾਨ ਬੀਬੀਆਂ ਲਈ ਲਾਹੇਵੰਦ ਸਾਬਿਤ ਹੋਵੇਗਾ।
ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਡਾ. ਗੁਰਮੀਤ ਸਿੰਘ ਬੁੱਟਰ, ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਰਹਿਨੁਮਾਈ ਹੇਠ ਪੰਜਾਬ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ “ਸਬਜੀਆਂ ਦੀ ਕਾਸ਼ਤ (ਹਾਈਡ੍ਰੋਪੋਨਿਕਸ, ਮਿੱਟੀ ਰਹਿਤ, ਰੂਫ ਟਾਪ ਅਤੇ ਨੈੱਟ ਹਾਊਸ ਰਾਹੀਂ ਕਾਸ਼ਤ)” ਵਿਸ਼ੇ ਉੱਪਰ ਪੰਜ ਦਿਨਾਂ ਸਿਖਲਾਈ ਕੋਰਸ ਮਿਤੀ ਜੁਲਾਈ 24-28, 2023 ਨੂੰ ਕਰਵਾਇਆ ਗਿਆ। ਇਸ ਕੋਰਸ ਵਿੱਚ ਲਗਭਗ 29 ਸਿਖਆਰਥੀਆਂ ਨੇ ਭਾਗ ਲਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ ਰੁਪਿੰਦਰ ਕੌਰ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਜੈਵਿਕ ਸਬਜ਼ੀਆਂ ਦੀ ਕਾਸ਼ਤ ਬਹੁਤ ਮਹੱਤਵ ਰੱਖਦੀ ਹੈ। ਘਰ ਵਿੱਚ ਸਬਜ਼ੀਆਂ ਉਗਾਉਣ ਦੀ ਥਾਂ ਨਾ ਹੋਣ ਦੇ ਬਾਵਜੂਦ ਵੀ ਅਸੀਂ ਸਬਜ਼ੀਆਂ ਨੂੰ ਘਰਾਂ ਦੀਆਂ ਛੱਤਾਂ ਤੇ ਉਗਾ ਸਕਦੇ ਹਾਂ, ਖਾਸਕਰ ਸ਼ਹਿਰੀ ਇਲਾਕਿਆਂ ਵਿੱਚ। ਇਸ ਸੰਬੰਧੀ ਯੂਨੀਵਰਸਿਟੀ ਦੇ ਮਿੱਟੀ ਅਤੇ ਜਲ ਇੰਜੀਨੀਅਰਿੰਗ ਵਿਭਾਗ ਅਤੇ ਸਬਜ਼ੀ ਵਿਗਿਆਨ ਵਿਭਾਗ ਦੇ ਮਾਹਿਰਾਂ ਨੇ ਭਰਪੂਰ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਤੇ ਇਸ ਸਿਖਲਾਈ ਕੋਰਸ ਦੀ ਕੋਆਰਡੀਨੇਟਰ ਡਾ. ਪ੍ਰੇਰਨਾ ਕਪਿਲਾ ਨੇ ਕੋਰਸ ਦੀ ਮਹਤੱਤਾ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਸਿਖਲਾਈ ਕੋਰਸ ਵਿੱਚ ਸਬਜ਼ੀ ਵਿਗਿਆਨ ਵਿਭਾਗ, ਪੀ. ਏ. ਯੂ., ਲੁਧਿਆਣਾ ਦੇ ਵੱਖ-ਵੱਖ ਵਿਸ਼ਾ ਮਾਹਿਰਾਂ ਡਾ ਤਰਸੇਮ ਸਿੰਘ ਢਿੱਲੋਂ, ਡਾ ਰੂਮਾ ਦੇਵੀ, ਡਾ ਸਲੇਸ਼ ਜਿੰਦਲ, ਡਾ ਰਜਿੰਦਰ ਢੱਲ਼, ਡਾ ਮੋਹਿੰਦਰ ਕੌਰ ਸਿੱਧੂ, ਡਾ ਹਰਪਾਲ ਸਿੰਘ ਭੁੱਲਰ, ਡਾ ਰੂਪੀਤ ਕੌਰ ਗਿੱਲ਼, ਡਾ ਦਿਲਪ੍ਰੀਤ ਸਿੰਘ, ਡਾ ਸੱਈਦ ਪਟੇਲ ਅਤੇ ਡਾ ਸੁਖਜੀਤ ਕੌਰ ਨੇ, ਅਤੇ ਮਿੱਟੀ ਅਤੇ ਪਾਣੀ ਇੰਜੀਨੀਅਰਿੰਗ ਵਿਭਾਗ, ਪੀ. ਏ. ਯੂ., ਲੁਧਿਆਣਾ ਦੇ ਵੱਖ-ਵੱਖ ਵਿਸ਼ਾ ਮਾਹਿਰਾਂ ਡਾ ਰਾਕੇਸ਼ ਸ਼ਾਰਦਾ, ਡਾ ਨਿਲੇਸ਼ ਬਿਵਾਲਕਰ, ਡਾ ਅੰਗ੍ਰੇਜ਼ ਸਿੰਘ, ਡਾ ਮਹੇਸ਼ ਚੰਦ ਸਿੰਘ, ਡਾ ਦਿਆਨੇਸ਼ਵਰ ਮਦਾਨੇ ਅਤੇ ਡਾ ਸੁਧੀਰ ਥੰਮਨ ਨੇ ਕੋਰਸ ਸੰਬੰਧਿਤ ਵੱਖ-ਵੱਖ ਵਿਸ਼ਿਆਂ ਉੱਪਰ ਸਿਖਿਆਰਥੀਆਂ ਨੂੰ ਲਾਹੇਵੰਦ ਜਾਣਕਾਰੀ ਸਾਂਝੀ ਕੀਤੀ। ਇਸ ਕੋਰਸ ਦੌਰਾਨ ਸਿਖਿਆਰਥੀਆਂ ਨੇ ਮਿੱਟੀ ਅਤੇ ਪਾਣੀ ਇੰਜੀਨੀਅਰਿੰਗ ਵਿਭਾਗ, ਅਤੇ ਸਬਜ਼ੀ ਵਿਗਿਆਨ ਵਿਭਾਗ, ਪੀ. ਏ. ਯੂ., ਲੁਧਿਆਣਾ ਦੇ ਯੂਨੀਵਰਸਿਟੀ ਫਾਰਮਾਂ ਦਾ ਦੌਰਾ ਕਰਕੇ ਪ੍ਰੈਕਟੀਕਲ ਤਰੀਕੇ ਨਾਲ ਆਪਣੀ ਜਾਣਕਾਰੀ ਵਿੱਚ ਵਾਧਾ ਕੀਤਾ। ਅੰਤ ਵਿੱਚ ਸ਼੍ਰੀਮਤੀ ਕੰਵਲਜੀਤ ਕੌਰ ਨੇ ਸਾਰੇ ਸਿਖਿਆਰਥੀਆਂ ਦਾ ਅਤੇ ਯੂਨੀਵਰਸਿਟੀ ਦੇ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਸਿਖਿਆਰਥੀਆਂ ਨੂੰ ਇਸ ਕੋਰਸ ਉਪਰੰਤ ਪ੍ਰਾਪਤ ਕੀਤੀ ਜਾਣਕਾਰੀ ਨੂੰ ਆਪਣੇ ਕਿੱਤੇ ਵਿੱਚ ਅਪਨਾਉਣ ਦੀ ਸਲਾਹ ਦਿੱਤੀ।
ਇਸ਼ ਦੇ ਨਾਲ-ਨਾਲ ਖੇਤੀਬਾੜੀ ਅਫ਼ਸਰਾਂ ਲਈ ਵੀ ਦੋ ਦਿਨਾਂ ਦਾ ਸਿਖਲਾਈ ਕੋਰਸ ਮਿਤੀ ਜੁਲਾਈ 27-28, 2023 ਨੂੰ “ਤੁਪਕਾ ਤੇ ਫੁਆਰਾ ਪ੍ਰਣਾਲੀ ਅਤੇ ਪੋਲੀ ਹਾਊਸ” ਵਿਸ਼ੇ ਤੇ ਕਰਵਾਇਆ ਗਿਆ। ਇਸ ਵਿੱਚ 7 ਖੇਤੀਬਾੜੀ ਅਫ਼ਸਰਾਂ ਨੇ ਭਾਗ ਲਿਆ। ਇਸ ਮੌਕੇ ਤੇ ਮਿੱਟੀ ਅਤੇ ਪਾਣੀ ਇੰਜੀਨੀਅਰਿੰਗ ਵਿਭਾਗ, ਪੀ. ਏ. ਯੂ., ਲੁਧਿਆਣਾ ਦੇ ਵੱਖ-ਵੱਖ ਵਿਸ਼ਾ ਮਾਹਿਰਾਂ ਡਾ ਰਾਕੇਸ਼ ਸ਼ਾਰਦਾ, ਡਾ ਨਿਲੇਸ਼ ਬਿਵਾਲਕਰ, ਡਾ ਅੰਗ੍ਰੇਜ਼ ਸਿੰਘ, ਡਾ ਮਹੇਸ਼ ਚੰਦ ਸਿੰਘ, ਡਾ ਸਮਨਪ੍ਰੀਤ ਕੌਰ ਅਤੇ ਡਾ ਸੁਧੀਰ ਥੰਮਨ ਨੇ ਕੋਰਸ ਸੰਬੰਧਿਤ ਵੱਖ-ਵੱਖ ਵਿਸ਼ਿਆਂ ਉੱਪਰ ਖੇਤੀਬਾੜੀ ਅਫ਼ਸਰਾਂ ਨਾਲ ਲਾਹੇਵੰਦ ਜਾਣਕਾਰੀ ਸਾਂਝੀ ਕੀਤੀ
ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਡਾ. ਗੁਰਮੀਤ ਸਿੰਘ ਬੁੱਟਰ, ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਰਹਿਨੁਮਾਈ ਹੇਠ ਪੰਜਾਬ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ “ਖੇਤੀ ਆਧਾਰਿਤ ਉਦਯੋਗ ਸਥਾਪਿਤ ਕਰਨ ਬਾਰੇ” ਸੰਬੰਧੀ ਪੰਜ ਦਿਨਾਂ ਸਿਖਲਾਈ ਕੋਰਸ ਕਰਵਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ ਰੁਪਿੰਦਰ ਕੌਰ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਇਹ ਸਿਖਲਾਈ ਕੋਰਸ ਮਿਤੀ ਜੁਲਾਈ 03-07, 2023 ਨੂੰ ਲਗਾਇਆ ਗਿਆ ਅਤੇ ਇਸ ਕੋਰਸ ਵਿੱਚ ਲਗਭਗ 27 ਸਿਖਿਆਰਥੀਆਂ ਨੇ ਭਾਗ ਲਿਆ। ਉਹਨਾਂ ਨੇ ਸਿਖਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਕੋਰਸ ਦਾ ਮੁੱਖ ਮੰਤਵ ਹੈ ਕਿਸਾਨ ਵੀਰ ਖੇਤੀ ਦੇ ਨਾਲ ਨਾਲ ਛੋਟੇ ਉਦਯੋਗ ਸਥਾਪਿਤ ਕਰਕੇ ਫ਼ਸਲਾਂ ਦੀ ਪ੍ਰੋਸੈਸਿੰਗ ਕਰਨ ਅਤੇ ਵੱਧ ਤੋਂ ਵੱਧ ਮੁਨਾਫਾ ਕਮਾਉਣ। ਇਸ ਮੌਕੇ ਤੇ ਕੋਰਸ ਕੋਆਰਡੀਨੇਟਰ ਡਾ ਲਵਲੀਸ਼ ਗਰਗ ਨੇ ਇਸ ਕੋਰਸ ਦੀ ਮਹਤੱਤਾ ਬਾਰੇ ਚਾਨਣਾ ਪਾਇਆ ਅਤੇ ਉਹਨਾਂ ਦੱਸਿਆ ਕਿ ਇਹ ਕੋਰਸ ਛੋਟੇ ਪੱਧਰ ਤੇ ਉਦਯੋਗ ਸਥਾਪਿਤ ਕਰਨ ਲਈ ਸਹਾਈ ਸਿੱਧ ਹੁੰਦਾ ਹੈ। ਇਸ ਕੋਰਸ ਵਿੱਚ ਡਾ. ਤਰਸੇਮ ਚੰਦ ਨੇ ਪੰਜਾਬ ਰਾਜ ਵਿੱਚ ਖੇਤੀ ਆਧਾਰਿਤ ਧੰਦਿਆਂ ਦੀ ਮਹਤੱਤਾ ਬਾਰੇ, ਹਲਦੀ ਅਤੇ ਮਿਰਚਾਂ ਤਿਆਰ ਕਰਨ ਲਈ ਮਸ਼ੀਨਰੀ ਬਾਰੇ, ਡਾ. ਗੁਰਵੀਰ ਕੌਰ ਨੇ ਖੇਤੀ ਆਧਾਰਿਤ ਕਾਰਖਾਨਿਆਂ ਬਾਰੇ, ਡਾ. ਐਮ.ਐਸ. ਆਲਮ ਨੇ ਖੇਤੀ ਆਧਾਰਿਤ ਕਾਰਖਾਨਿਆਂ ਦੀ ਪ੍ਰੋਜੈਕਟ ਰਿਪੋਰਟ ਤਿਆਰ ਕਰਨ ਬਾਰੇ, ਡਾ. ਸੰਧਿਆ ਸਿੰਘ ਨੇ ਝੋਨੇ ਦੀ ਪ੍ਰੋਸੈਸਿੰਗ ਅਤੇ ਤੇਲ ਬੀਜਾਂ ਦੀ ਪ੍ਰੋਸੈਸਿੰਗ ਅਤੇ ਮਸ਼ੀਨਰੀ ਬਾਰੇ, ਡਾ. ਸਤੀਸ਼ ਕੁਮਾਰ ਨੇ ਬੀਜਾਂ ਦੀ ਪ੍ਰੋਸੈਸਿੰਗ ਅਤੇ ਮਸ਼ੀਨਰੀ ਬਾਰੇ, ਡਾ. ਮਨਿੰਦਰ ਕੌਰ ਨੇ ਸ਼ਹਿਦ ਦੀ ਪ੍ਰੋਸੈਸਿੰਗ ਅਤੇ ਖੁੰਬਾਂ ਦੀ ਪ੍ਰੋਸੈਸਿੰਗ ਅਤੇ ਮਸ਼ੀਨਰੀ ਬਾਰੇ, ਡਾ. ਮਹੇਸ਼ ਕੁਮਾਰ ਨੇ ਪੋਲਟਰੀ ਅਤੇ ਡੈਅਰੀ ਫੀਡ ਤਕਨੀਕਾਂ ਬਾਰੇ ਅਤੇ ਗੁੜ, ਖੰਡਸਾਰੀ ਦੀ ਪ੍ਰੋਸੈਸਿੰਗ ਅਤੇ ਮਸ਼ੀਨਰੀ ਬਾਰੇ, ਡਾ. ਗਗਨਦੀਪ ਕੌਰ ਨੇ ਖੁੰਬਾਂ ਦੀ ਕਾਸ਼ਤ ਬਾਰੇ, ਇੰਜ. ਰੋਹਿਤ ਕੁਮਾਰ ਨੇ ਕਣਕ ਦੀ ਪ੍ਰੋਸੈਸਿੰਗ ਬਾਰੇ, ਡਾ. ਪ੍ਰੀਤਇੰਦਰ ਕੌਰ ਨੇ ਛੋਟੇ ਪੱਧਰ ਤੇ ਆਲੂਆਂ ਦੀ ਪ੍ਰੋਸੈਸਿੰਗ ਬਾਰੇ, ਡਾ ਖੁਸ਼ਦੀਪ ਧਰਨੀ ਨੇ ਖੇਤੀ ਬਿਜ਼ਨਸ ਲਈ ਉੱਦਮੀਕਰਨ ਬਾਰੇ, ਡਾ. ਮਨਪ੍ਰੀਤ ਕੌਰ ਸੈਣੀ ਨੇ ਦਾਣਿਆਂ ਦੀ ਸਟੋਰੇਜ਼ ਬਾਰੇ, ਡਾ. ਸਜੀਵ ਰਤਨ ਸ਼ਰਮਾ ਨੇ ਤੁੜਾਈ ਤੋਂ ਬਾਅਦ ਫ਼ਲਾਂ ਅਤੇ ਸਬਜੀਆਂ ਦੀ ਸਾਂਭ-ਸੰਭਾਲ ਕਰਨ ਬਾਰੇ, ਡਾ. ਮਨਮੀਤ ਮਾਨਵ ਨੇ ਕੁਆਲਟੀ ਕੰਟਰੋਲ ਅਤੇ ਐਗਮਾਰਕ ਸਹੂਲਤਾਂ ਬਾਰੇ, ਡਾ. ਸਤੀਸ਼ ਕੁਮਾਰ ਗੁਪਤਾ ਨੇ ਪਿਆਜਾਂ ਦੀ ਪ੍ਰੋਸੈਸਿੰਗ ਬਾਰੇ, ਡਾ. ਗਗਨਦੀਪ ਕੌਰ ਨੇ ਮੈਂਥਾ ਪ੍ਰੋਸੈਸਿੰਗ ਕਰਨ ਬਾਰੇ, ਅਤੇ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਸ਼੍ਰੀ ਕੇ. ਐਸ. ਗਿੱਲ, ਸੀਨੀਅਰ ਮੈਨੇਜਰ, ਰਾਸ਼ਟਰੀਕ੍ਰਿਤ ਬੈਂਕ (ਰਿਟਾ.) ਨੇ ਖੇਤੀ ਆਧਾਰਿਤ ਧੰਦਿਆਂ ਲਈ ਪ੍ਰੋਜੈਕਟ ਤਿਆਰ ਕਰਨਾ ਅਤੇ ਰਾਸ਼ਟਰੀਕ੍ਰਿਤ ਬੈਕਾਂ ਤੋਂ ਕਰਜਾ ਸਹੂਲਤ ਲੈਣ ਬਾਰੇ ਵਿਸ਼ਿਆਂ ਉੱਪਰ ਲਾਹੇਵੰਦ ਜਾਣਕਾਰੀ ਸਾਂਝੀ ਕੀਤੀ। ਇਸ ਕੋਰਸ ਦੌਰਾਨ ਸਿਖਿਆਰਥੀਆਂ ਨੂੰ ਡਾ ਮਨਿੰਦਰ ਕੌਰ ਅਤੇ ਡਾ. ਰੋਹਿਤ ਸ਼ਰਮਾ ਨੇ ਪਿੰਡ ਲੱਖੋਵਾਲ, ਜਿਲ੍ਹਾ ਲੁਧਿਆਣਾ ਵਿਖੇ ਐਗਰੋ ਪ੍ਰੋਸੈਸਿੰਗ ਕੰਪਲੈਕਸ ਦਾ ਗਿਆਨਵਰਧਕ ਦੌਰਾ ਵੀ ਕਰਵਾਇਆ। ਇਸ ਮੌਕੇ ਤੇ ਡਾ. ਲਵਲੀਸ਼ ਗਰਗ ਨੇ ਸਿਖਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਰੇ ਸਿਖਿਆਰਥੀ ਇਸ ਕੋਰਸ ਤੋਂ ਉਪਰੰਤ ਹੋਰਨਾਂ ਕਿਸਾਨਾਂ ਨੂੰ ਐਗਰੋ ਪ੍ਰੋਸੈਸਿੰਗ ਬਾਰੇ ਪ੍ਰੇਰਿਤ ਕਰਨ ਜਿਸ ਨਾਲ ਕਿਸਾਨਾਂ ਦੀ ਆਮਦਨੀ ਵਿੱਚ ਵਾਧਾ ਵੀ ਹੋਵੇਗਾ ਅਤੇ ਕਣਕ-ਝੋਨੇ ਦੇ ਸੰਕਟ ਤੋਂ ਮੁਕਤ ਵੀ ਹੋਵੇਗਾ। ਅੰਤ ਵਿੱਚ ਸ਼੍ਰੀਮਤੀ ਕੰਵਲਜੀਤ ਕੌਰ ਨੇ ਸਾਰੇ ਸਿਖਿਆਰਥੀਆਂ ਦਾ ਅਤੇ ਯੂਨੀਵਰਸਿਟੀ ਦੇ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਸਿਖਿਆਰਥੀਆਂ ਨੂੰ ਇਸ ਕੋਰਸ ਉਪਰੰਤ ਪ੍ਰਾਪਤ ਕੀਤੀ ਜਾਣਕਾਰੀ ਨੂੰ ਆਪਣੇ ਕਿੱਤੇ ਵਿੱਚ ਅਪਨਾਉਣ ਦੀ ਸਲਾਹ ਦਿੱਤੀ।
ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਡਾ. ਗੁਰਮੀਤ ਸਿੰਘ ਬੁੱਟਰ, ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਰਹਿਨੁਮਾਈ ਹੇਠ ਅੱਜ ਵਿਸ਼ਵ ਯੋਗ ਦਿਵਸ (ਜੂਨ 21, 2023) ਦੇ ਮੌਕੇ ਤੇ ਸਕਿੱਲ ਡਿਵੈਲਪਮੈਂਟ ਸੈਂਟਰ ਦੇ ਸਟਾਫ਼ ਮੈਂਬਰਾਂ ਅਤੇ ਕਿਸਾਨ ਕਲੱਬ ਦੇ ਮੈਂਬਰਾਂ ਨੂੰ ਜਾਗਰੂਕ ਕਰਨ ਲਈ ਇੱਕ ਰੋਜ਼ਾ ਯੋਗ ਸਾਧਨਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਡਾ ਰੁਪਿੰਦਰ ਕੌਰ, ਸਹਿਯੋਗੀ ਨਿਰਦੇਸ਼ਕ, ਸਕਿੱਲ ਡਿਵੈਲਪਮੈਂਟ ਸੈਂਟਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਸਕਿੱਲ ਡਿਵੈਲਪਮੈਂਟ ਸੈਂਟਰ ਦੇ ਸਟਾਫ਼ ਮੈਂਬਰਾਂ ਅਤੇ ਕਿਸਾਨ ਕਲੱਬ ਦੇ ਮੈਂਬਰਾਂ ਸਮੇਤ 40 ਜਾਣਿਆਂ ਨੇ ਭਾਗ ਲਿਆ। ਉਹਨਾਂ ਦੱਸਿਆ ਕਿ ਅੱਜ ਕੱਲ ਭੱਜ-ਦੌੜ ਭਰੀ ਜ਼ਿੰਦਗੀ ਵਿੱਚ ਆਪਣੇ-ਆਪ ਨੂੰ ਤਨਾਅ ਤੋਂ ਮੁਕਤ ਅਤੇ ਸਿਹਤਮੰਦ ਰੱਖਣ ਲਈ ਯੋਗ ਨੂੰ ਅਪਨਾਉਣਾ ਬਹੁਤ ਜ਼ਰੂਰੀ ਹੈ। ਉਹਨਾਂ ਨੇ ਯੋਗਾ ਇੰਸਟ੍ਰਕਟਰ ਸ਼੍ਰੀ ਨਰੇਸ਼ ਜੋਸ਼ੀ ਜੀ ਅਤੇ ਮੈਡਮ ਪ੍ਰੀਤੀ (ਰਿਸ਼ੀਕੇਸ਼ ਯੋਗਾ ਮੱਠ) ਨੂੰ ਜੀ ਆਇਆਂ ਨੂੰ ਕਿਹਾ ਅਤੇ ਵਿਸ਼ਵ ਯੋਗਾ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਤੇ ਸ਼੍ਰੀ ਨਰੇਸ਼ ਜੋਸ਼ੀ ਨੇ ਯੋਗ ਕੀ ਹੈ ਅਤੇ ਅਸੀਂ ਕਿਵੇਂ ਯੋਗ ਨਾਲ ਵੱਡੀ ਤੋਂ ਵੱਡੀ ਬਿਮਾਰੀ ਨੂੰ ਜੜ੍ਹ ਤੋਂ ਖ਼ਤਮ ਕਰ ਸਕਦੇ ਹਾਂ ਇਸ ਬਾਰੇ ਦੱਸਿਆ । ਉਹਨਾਂ ਨੇ ਫਿਰ ਕਈ ਪ੍ਰਕਾਰ ਦੇ ਯੋਗ ਆਸਣ, ਪ੍ਰਾਣਯਾਮ ਅਤੇ ਯੋਗ ਸਾਧਨਾ ਵੀ ਕਰਵਾਏ। ਇਸ ਮੌਕੇ ਤੇ ਡਾ ਕਿਰਨ ਗ੍ਰੋਵਰ, ਮੁਖੀ, ਭੋਜਨ ਅਤੇ ਪੋਸ਼ਣ ਵਿਭਾਗ ਮੁੱਖ ਤੌਰ ਤੇ ਸ਼ਾਮਿਲ ਹੋਏ। ਡਾ. ਗ੍ਰੋਵਰ ਨੇ ਯੋਗ ਦੇ ਨਾਲ ਨਾਲ ਸੰਤੁਲਿਤ ਖੁਰਾਕ ਲੈਣ ਉੱਪਰ ਜ਼ੋਰ ਦਿੱਤਾ। ਇਸ ਮੌਕੇ ਤੇ ਸ਼੍ਰੀ ਨਰੇਸ਼ ਜੋਸ਼ੀ ਜੀ ਅਤੇ ਮੈਡਮ ਪ੍ਰੀਤੀ ਨੂੰ ਸਕਿੱਲ਼ ਡਿਵੈਲਪਮੈਂਟ ਸੈਂਟਰ ਵੱਲੋਂ ਸਨਮਾਨਿਤ ਚਿੰਨ੍ਹ ਵੀ ਦਿੱਤਾ ਗਿਆ।
ਅੰਤ ਵਿੱਚ ਡਾ ਲਵਲੀਸ਼ ਗਰਗ ਨੇ ਆਏ ਹੋਏ ਯੋਗਾ ਮਾਹਿਰਾਂ ਦਾ, ਸਟਾਫ਼ ਮੈਂਬਰਾਂ ਦਾ ਅਤੇ ਕਿਸਾਨ ਕਲੱਬ ਦੇ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਸਾਰਿਆਂ ਲਈ ਤਨਾਅ ਤੋਂ ਮੁਕਤ ਅਤੇ ਸਿਹਤਮੰਦ ਜ਼ਿੰਦਗੀ ਜੀਊਣ ਦੀ ਕਾਮਨਾ ਕੀਤੀ।
ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਡਾ ਗੁਰਮੀਤ ਸਿੰਘ ਬੁੱਟਰ, ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਰਹਿਨੁਮਾਈ ਹੇਠ ਸਕਿੱਲ਼ ਡਿਵੈਲਪਮੈਂਟ ਸੈਂਟਰ ਵੱਲ਼ੋਂ ਅੱਜ ਮਿਤੀ ਜੂਨ 14, 2023 ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਕੋਟਕਪੂਰਾ, ਜ਼ਿਲ੍ਹਾ ਫਰੀਦਕੋਟ ਦੀਆਂ 38 ਵਿਦਿਆਰਥਣਾਂ ਅਤੇ ਅਧਿਆਪਕ ਸਾਹਿਬਾਨਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕਰਵਾਇਆ ਗਿਆ। ਇਸ ਮੌਕੇ ਤੇ ਸਕਿੱਲ ਡਿਵੈਲਪਮੈਂਟ ਸੈਂਟਰ ਦੇ ਸਹਿਯੋਗੀ ਨਿਰਦੇਸ਼ਕ ਡਾ ਰੁਪਿੰਦਰ ਕੌਰ ਨੇ ਸਕੂਲੀ ਬੱਚਿਆਂ ਨੂੰ ਅਤੇ ਨਾਲ ਆਏ ਹੋਏ ਅਧਿਆਪਕਾਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਸਕਿੱਲ ਡਿਵੈਲਪਮੈਂਟ ਸੈਂਟਰ ਬਾਰੇ ਅਤੇ ਇਸ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ। ਇਸ ਮੌਕੇ ਤੇ ਡਾ ਲਵਲੀਸ਼ ਗਰਗ ਨੇ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਲਗਾਏ ਜਾਂਦੇ ਵੱਖ-ਵੱਖ ਸਿਖਲਾਈ ਕੋਰਸਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਹਨਾਂ ਇਹ ਵੀ ਦੱਸਿਆ ਕਿ ਖੇਤੀਬਾੜੀ ਦੇ ਖੇਤਰ ਵਿੱਚ ਬੱਚੇ ਆਪਣਾ ਭਵਿੱਖ ਕਿਵੇਂ ਉਜਾਗਰ ਕਰ ਸਕਦੇ ਹਨ । ਇਸ ਗਿਆਨਵਰਧਕ ਫੇਰੀ ਦੌਰਾਨ ਡਾ ਜਸਵਿੰਦਰ ਕੌਰ ਬਰਾੜ ਨੇ ਬੇਕਰੀ ਉੱਦਮੀ ਵਜੋਂ ਪਹਿਚਾਣ ਬਨਾਉਣ ਬਾਰੇ, ਡਾ ਅਰਸ਼ਦੀਪ ਸਿੰਘ ਦੀ ਅਗੁਵਾਈ ਹੇਠ ਫੂਡ ਇੰਡਸਟਰੀ ਇਕੂਬੇਸ਼ਨ ਸੈਂਟਰ ਦਾ, ਡਾ ਵਿਜੈਕਾਂਤ ਨੇ ਜਲ ਸਰੋਤ ਪ੍ਰਬੰਧਨ ਮੀਊਜਿਅਮ ਦਾ, ਡਾ ਸ਼ਿਵਾਨੀ ਸ਼ਰਮਾ ਦੀ ਅਗੁਵਾਈ ਹੇਠ ਖੁੰਬ ਫਾਰਮ ਦਾ, ਡਾ ਜਸਪਾਲ ਸਿੰਘ ਦੀ ਅਗੁਵਾਈ ਹੇਠ ਮਧੂਮੱਖੀ ਫਾਰਮ ਦਾ ਦੌਰਾ ਕੀਤਾ। ਇਸ ਤੋਂ ਇਲਾਵਾ ਵਿਦਿਆਰਥਣਾਂ ਨੇ ਕਮਿਊਨਿਟੀ ਸਾਈੰਸ ਕਾਲਜ ਦਾ ਅਤੇ ਪੇਂਡੂ ਜੀਵਣ ਤੇ ਆਧਾਰਿਤ ਮੀਊਜੀਅਮ ਦਾ ਦੌਰਾ ਵੀ ਕੀਤਾ।
ਇਸ ਦੇ ਨਾਲ ਹੀ ਅੱਜ ਮਿਤੀ ਜੂਨ 14, 2023 ਨੂੰ ਪਿੰਡ ਪਾਇਲ, ਜ਼ਿਲ੍ਹਾ ਲੁਧਿਆਣਾ ਤੋਂ ਅਗਾਂਹਵਧੂ ਕਿਸਾਨਾਂ ਲਈ ਇੱਕ ਦਿਨਾਂ ਸਿਖਲਾਈ ਅਤੇ ਗਿਆਨਵਰਧਕ ਫੇਰੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਸਕਿੱਲ ਡਿਵੈਲਪਮੈਂਟ ਸੈਂਟਰ ਦੇ ਸਹਿਯੋਗੀ ਨਿਰਦੇਸ਼ਕ ਡਾ ਰੁਪਿੰਦਰ ਕੌਰ ਨੇ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਬਾਰੇ ਡਾ ਅਮਿਤ ਕੌਲ ਨੇ, ਜੈਵਿਕ ਖੇਤੀ ਬਾਰੇ ਡਾ ਨੀਰਜ ਰਾਣੀ ਨੇ ਅਤੇ ਸਕਿੱਲ਼ ਡਿਵੈਲਪਮੈਂਟ ਸੈਂਟਰ ਵੱਲੋਂ ਚਲਾਏ ਜਾ ਰਹੇ ਪਾਬੀ ਪ੍ਰੋਜੈਕਟ ਬਾਰੇ ਇੰਜੀ. ਕਰਨਵੀਰ ਗਿੱਲ ਨੇ ਮਹੱਤਵਪੂਰਣ ਜਾਣਕਾਰੀ ਸਾਂਝੀ ਕੀਤੀ। ਡਾ ਲਵਲੀਸ਼ ਗਰਗ ਨੇ ਸਕਿੱਲ ਡਿਵੈਲਪਮੈਂਟ ਸੈਂਟਰ ਦੇ ਸਿਖਲਾਈ ਕੋਰਸਾਂ ਵਿੱਚ ਭਾਗ ਲੈਣ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ।
ਅੰਤ ਵਿੱਚ ਸ਼੍ਰੀਮਤੀ ਕੰਵਲਜੀਤ ਕੌਰ ਨੇ ਸਕਿੱਲ ਡਿਵੈਲਪਮੈਂਟ ਸੈਂਟਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਕਰਵਾਏ ਜਾਂਦੇ ਸਿਖਲਾਈ ਕੋਰਸਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਯੂਨੀਵਰਸਿਟੀ ਦੇ ਵਿਸ਼ਾ ਮਾਹਿਰਾਂ, ਕਿਸਾਨਾਂ ਅਤੇ ਵਿਦਿਆਰਥੀਆਂ ਅਤੇ ਉਹਨਾਂ ਨਾਲ ਆਏ ਅਧਿਆਪਕਾਂ ਦਾ ਧੰਨਵਾਦ ਕੀਤਾ।
ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਡਾ. ਗੁਰਮੀਤ ਸਿੰਘ ਬੁੱਟਰ, ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਰਹਿਨੁਮਾਈ ਹੇਠ ਅੱਜ ਮਿਤੀ ਪੰਜਾਬ ਦੀਆਂ ਕਿਸਾਨ ਬੀਬੀਆਂ ਲਈ”ਘਰੇਲੂ ਪੱਧਰ ਤੇ ਫ਼ਲਾਂ ਅਤੇ ਸਬਜੀਆਂ ਦੀ ਸਾਂਭ-ਸੰਭਾਲ ਕਰਨ ਬਾਰੇ”ਪੰਜਦਿਨਾਂ ਸਿਖਲਾਈ ਕੋਰਸ ਕਰਵਾਇਆ ਗਿਆ। ਇਸ ਕੋਰਸ ਵਿੱਚ ਲਗਭਗ 42 ਸਿਖਿਆਰਥੀਆਂ ਨੇ ਭਾਗ ਲਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਰੁਪਿੰਦਰ ਕੌਰ,ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਇਹ ਸਿਖਲਾਈ ਕੋਰਸ ਮਿਤੀ ਜੂਨ 05, 2023 ਤੋਂ ਜੂਨ 09, 2023 ਤੱਕ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਕਿਸਾਨ ਵੀਰ ਅਤੇ ਕਿਸਾਨ ਬੀਬੀਆਂ ਘਰ ਵਿੱਚ ਫ਼ਲਾਂ ਅਤੇ ਸਬਜੀਆਂ ਦੀ ਸਾਂਭ-ਸੰਭਾਲ ਕਿਵੇਂ ਕਰ ਸਕਦੇ ਹਨ ਅਤੇ ਇੰਨ੍ਹਾਂ ਤੋਂ ਕੀ-ਕੀ ਖਾਦ ਪਦਾਰਥ ਤਿਆਰ ਕਰਕੇ ਮੰਡੀਕਰਨ ਕੀਤੇ ਜਾ ਸਕਦੇ ਹਨ ਇਸ ਬਾਰੇ ਉਨ੍ਹਾਂ ਨੂੰ ਯੂਨੀਵਰਸਿਟੀ ਦੇ ਮਾਹਿਰਾਂ ਕੋਲੋਂ ਬਾਰੀਕੀਆਂ ਸਿੱਖਣ ਦਾ ਮੌਕਾ ਪ੍ਰਾਪਤ ਹੋਇਆ। ਇਸ ਮੌਕੇ ਤੇ ਕੋਰਸ ਦੇ ਤਕਨੀਕੀ ਕੋਆਰਡੀਨੇਟਰ ਡਾ. ਅਰਸ਼ਦੀਪ ਸਿੰਘ ਨੇ ਕੋਰਸ ਦੀ ਭੂਮਿਕਾ ਅਤੇ ਕੋਰਸ ਦੀ ਮਹਤੱਤਾ ਬਾਰੇ ਸਿਖਿਆਰਥੀਆਂ ਨੂੰ ਜਾਣੂੰਕਰਵਾਇਆ। ਇਸ ਪੰਜ ਦਿਨਾਂ ਕੋਰਸ ਵਿੱਚ ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਦੇ ਤਕਨੀਕੀ ਮਾਹਿਰ ਡਾ ਅਰਸ਼ਦੀਪ ਸਿੰਘ ਨੇ ਸਿਖਿਆਰਥੀਆਂ ਨੂੰ ਪ੍ਰੈਕਟੀਕਲ ਤਰੀਕੇ ਨਾਲ ਅੰਬ ਦਾ ਸਕੁਐਸ਼, ਅੰਬ ਦੀ ਚਟਨੀ, ਅੰਬ ਪਾਪੜ ਤਿਆਰ ਕਰਨ ਬਾਰੇ, ਡਾ. ਸੁਖਪ੍ਰੀਤ ਕੌਰ ਫ਼ਲਾਂ ਦੀ ਸਾਂਭ-ਸੰਭਾਲ ਦੇ ਤਰੀਕੇ ਅਤੇ ਲੋੜੀਂਦੇ ਰਸਾਇਣਕ ਪਦਾਰਥਾਂ ਸੰਬੰਧੀ ਜਾਣਕਾਰੀ, ਟਮਾਟਰ ਸੌਸ, ਟਮਾਟਰ ਪਿਊਰੀ ਅਤੇ ਟਮਾਟਰਾਂ ਦਾ ਜੂਸ ਬਨਾਉਣ ਦੀ ਜਾਣਕਾਰੀ ਬਾਰੇ ਅਤੇ , ਡਾ. ਵਿਕਾਸ ਕੁਮਾਰ ਨੇ ਅਚਾਰ ਬਨਾਉਣ ਸੰਬੰਧੀ ਤਕਨੀਕਾਂ ਅਤੇ ਮਰਤਬਾਨਾਂ ਨੂੰ ਜੀਵਾਣੂੰ ਰਹਿਤ ਕਰਨ ਦੇ ਤਰੀਕੇ ਅਤੇ ਲਾਭ ਅਤੇ ਪ੍ਰੈਕਟੀਕਲ ਤਰੀਕੇ ਨਾਲ ਅੰਬ ਦਾ, ਰਲਿਆ-ਮਿਲਿਆ, ਹਰੀ ਮਿਰਚ ਦਾ, ਨਿੰਬੂ ਦਾ ਅਤੇ ਗਲਗਲ ਦਾ ਅਚਾਰ ਤਿਆਰ ਕਰਨ ਬਾਰੇ, ਡਾ. ਨੇਹਾ ਬੱਬਰ ਨੇ ਫ਼ਲਾ ਅਤੇ ਸਬਜੀਆਂ ਦੀ ਪੈਕੇਜਿੰਗ ਦੀਆਂ ਤਕਨੀਕਾਂ ਅਤੇ ਸਿਧਾਂਤਾ ਬਾਰੇ ਅਤੇ ਆਲੂ ਚਿਪਸ, ਪਾਪੜ ਵੜੀਆ ਅਤੇ ਸਿਨਥੈਚਿਕ ਸਿਰਕਾ ਤਿਆਰ ਕਰਨ ਸੰਬੰਧੀ ਪ੍ਰੈਕਟੀਕਲ ਜਾਣਕਾਰੀ, ਇੰਜੀਨੀਅਰ ਕਰਨਵੀਰ ਗਿੱਲ, ਬਿਜ਼ਨਸ ਮੈਨੇਜਰ (ਪਾਬੀ ਪ੍ਰੋਜੈਕਟ) ਨੇ ਪੀ.ਏ.ਯੂ.ਵੱਲ਼ੋਂ ਚਲਾਏ ਜਾ ਰਹੇ ਪਾਬੀ ਪ੍ਰੋਜੈਕਟ ਬਾਰੇ ਵਿਸ਼ਿਆਂ ਉੱਪਰ ਭਰਪੂਰ ਅਤੇ ਲਾਹੇਵੰਦ ਜਾਣਕਾਰੀ ਸਿਖਿਆਰਥੀਆਂ ਨਾਲ ਸਾਂਝੀ ਕੀਤੀ। ਇਸ ਸਿਖਲਾਈ ਕੋਰਸ ਦੇ ਅਖੀਰਲੇ ਦਿਨ ਪੀ.ਏ.ਯੂ ਦੇ ਯੂਨੀਵਰਸਿਟੀ ਪ੍ਰਤੀਨਿਧੀ ਡਾ. ਜਸਵਿੰਦਰ ਭੱਲਾ ਜੀ ਅਤੇ ਨਿਰਦੇਸ਼ਕ ਵਿਦਿਆਰਥੀ ਭਲਾਈ ਵਿਭਾਗ ਡਾ. ਨਿਰਮਲ ਜੋੜਾ ਜੀ ਨੇ ਸਿਖਿਆਰਥੀਆਂ ਦੀ ਹੋਂਸਲਾ-ਫਜਾਈ ਲਈ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਅੰਤ ਵਿੱਚ ਮੈਡਮਕੰਵਲਜੀਤ ਕੌਰ ਨੇ ਸਿਖਿਆਰਥੀਆਂ ਨੂੰ ਪੀ.ਏ.ਯੂ. ਵੱਲੋਂ ਲਗਾਏ ਜਾਂਦੇ ਹੋਰ ਕੋਰਸਾਂ ਦੀ ਜਾਣਕਾਰੀ ਦਿੱਤੀ ਅਤੇ ਸਾਰੇ ਸਿਖਿਆਰਥੀਆਂ ਦਾ ਤੇ ਯੂਨੀਵਰਸਿਟੀ ਦੇ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਸਿਖਿਆਰਥੀਆਂ ਨੂੰ ਇਸ ਕੋਰਸ ਉਪਰੰਤ ਪ੍ਰਾਪਤ ਕੀਤੀ ਜਾਣਕਾਰੀ ਨੂੰ ਆਪਣੇ ਕਿੱਤੇ ਵਿੱਚ ਅਪਨਾਉਣ ਦੀ ਸਲਾਹ ਦਿੱਤੀ।
ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਡਾ. ਅਸ਼ੋਕ ਕੁਮਾਰ, ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਰਹਿਨੁਮਾਈ ਹੇਠ ਅੱਜ ਮਿਤੀ ਨਵੰਬਰ 29, 2022 (ਮੰਗਲਵਾਰ) ਨੂੰ ਐਮ.ਡੀ. ਪਬਲਿਕ ਹਾਈ ਸਕੂਲ, ਨੀਊ ਸ਼ਿਮਲਾ ਕਲੋਨੀ, ਕਾਕੋਵਾਲ ਰੋਡ, ਲੁਧਿਆਣਾ ਦੇ 60 ਵਿਦਿਆਰਥੀਆਂ/ਵਿਦਿਆਰਥਣਾਂ ਅਤੇ ਅਧਿਆਪਕਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕੀਤਾ। ਇਸ ਗਿਆਨਵਰਧਕ ਫੇਰੀ ਦੌਰਾਨ ਸਕੂਲੀ ਬੱਚਿਆਂ ਨੇ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਦੌਰਾ ਕੀਤਾ। ਇਸ ਮੌਕੇ ਤੇ ਡਾ. ਰੁਪਿੰਦਰ ਕੌਰ ਨੇ ਸਕੂਲੀ ਬੱਚਿਆਂ ਨੂੰ ਸਕਿੱਲ ਡਿਵੈਲਪਮੈਂਟ ਸੈਂਟਰ ਬਾਰੇ ਅਤੇ ਇਸ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ। ਉਹਨਾਂ ਇਹ ਵੀ ਦੱਸਿਆ ਕਿ ਖੇਤੀਬਾੜੀ ਦੇ ਖੇਤਰ ਵਿੱਚ ਬੱਚੇ ਆਪਣਾ ਭਵਿੱਖ ਕਿਵੇਂ ਉਜਾਗਰ ਕਰ ਸਕਦੇ ਹਨ । ਇਸ ਗਿਆਨਵਰਧਕ ਫੇਰੀ ਦੌਰਾਨ ਸਕੂਲੀ ਬੱਚਿਆਂ ਨੇ ਖੁੰਬ ਫਾਰਮ, ਮਧੂ-ਮੱਖੀ ਫਾਰਮ,ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਪੇਂਡੂ ਸਭਿਆਚਾਰ ਦਾ ਅਜਾਇਬ ਘਰ ਅਤੇ ਜਲ ਸਰੋਤ ਮੀਊਜੀਅਮ ਦਾ ਵੀ ਦੌਰਾ ਕੀਤਾ।
ਅੰਤ ਵਿੱਚ ਸ਼੍ਰੀਮਤੀ ਕੰਵਲਜੀਤ ਕੌਰ ਨੇ ਸਕਿੱਲ ਡਿਵੈਲਪਮੈਂਟ ਸੈਂਟਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਕਰਵਾਏ ਜਾਂਦੇ ਸਿਖਲਾਈ ਕੋਰਸਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਯੂਨੀਵਰਸਿਟੀ ਦੇ ਵਿਸ਼ਾ ਮਾਹਿਰਾਂ ਦਾ ਧੰਨਵਾਦ ਕੀਤਾ।
ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਡਾ. ਅਸ਼ੋਕ ਕੁਮਾਰ, ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਰਹਿਨੁਮਾਈ ਹੇਠ ਪੰਜਾਬ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ “ਮਧੂ-ਮੱਖੀ ਪਾਲਣ ਸੰਬੰਧੀ ਐਡਵਾਂਸ ਸਿਖਲਾਈ ਕੋਰਸ (Advance Training Course on Mass Queen Bee Rearing and Production of Hive Products)” ਕਰਵਾਇਆ ਗਿਆ। ਇਸ ਕੋਰਸ ਵਿੱਚ ਵੱਖ-ਵੱਖ ਜ਼ਿਲ੍ਹਿਆਂ ਤੋਂ 12 ਸਿਖਿਆਰਥੀਆਂ ਨੇ ਭਾਗ ਲਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਕੁਲਦੀਪ ਸਿੰਘ ਪੰਧੂ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਇਹ ਪੰਜ ਦਿਨਾਂ ਸਿਖਲਾਈ ਕੋਰਸ ਮਿਤੀ ਨਵੰਬਰ 21-25, 2022 ਨੂੰ ਕਰਵਾਇਆ ਗਿਆ। ਡਾ. ਪੰਧੂ ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਦਾ ਮੁੱਖ ਮੰਤਵ ਮਧੂ-ਮੱਖੀ ਪਾਲਕਾਂ ਨੂੰ ਅਗਲੇਰੀ ਸਿਖਲਾਈ ਦੇ ਕੇ ਉਹਨਾਂ ਦੀ ਜਾਣਕਾਰੀ ਵਿੱਚ ਵਾਧਾ ਕਰਨਾ ਹੈ। ਇਸ ਮੌਕੇ ਤੇ ਕੋਰਸ ਕੋਆਰਡੀਨੇਟਰ ਡਾ. ਰੁਪਿੰਦਰ ਕੌਰ ਨੇ ਕੋਰਸ ਦੀ ਮਹਤੱਤਾ ਬਾਰੇ ਚਾਨਣਾ ਪਾਇਆ। ਉਹਨਾਂ ਦੱਸਿਆ ਕਿ ਇਸ ਕੋਰਸ ਤੋਂ ਪੂਰੀ ਜਾਣਕਾਰੀ ਲੈਣ ਉਪਰੰਤ ਮਧੂ-ਮੱਖੀ ਪਾਲਕਾਂ ਲਈ ਵੱਡੇ ਪੱਧਰ ਤੇ ਰਾਣੀ ਮੱਖੀ ਤਿਆਰ ਕਰਨ ਲਈ ਬਹੁਤ ਸਹਾਇਕ ਸਿੱਧ ਹੋਵੇਗਾ। ਡਾ. ਜਸਪਾਲ ਸਿੰਘ, ਤਕਨੀਕੀ ਕੋਆਰਡੀਨੇਟਰ ਨੇ ਦੱਸਿਆ ਕਿ ਅਜੋਕੇ ਸਮੇਂ ਵਿੱਚ ਅਜਿਹੇ ਸਿਖਲਾਈ ਕੋਰਸ ਮਧੂ-ਮੱਖੀ ਪਾਲਕਾਂ ਨੂੰ ਸ਼ਹਿਦ ਤੋਂ ਇਲਾਵਾ ਹੋਰ ਪਦਾਰਥ ਜਿਵੇਂ ਰੋਇਲ ਜੈਲੀ, ਬੀ-ਵੈਕਸ ਆਦਿ ਬਾਰੇ ਜਾਣਕਾਰੀ ਦਿੱਤੀ ਗਈ। ਇਸ ਕੋਰਸ ਦੌਰਾਨ ਵੱਖ-ਵੱਖ ਮਾਹਿਰਾਂ ਡਾ. ਪਰਦੀਪ ਕੁਮਾਰ ਛੁਨੇਜਾ, ਡਾ. ਅਮਿਤ ਚੌਧਰੀ, ਡਾ. ਭਾਰਤੀ ਮਹਿੰਦਰੂ, ਡਾ. ਤਰਸੇਮ ਚੰਦ ਅਤੇ ਡਾ. ਰਮਨਦੀਪ ਜੱਸਲ ਨੇ ਆਪਣੇ ਤਜ਼ਰਬੇ ਸਿਖਿਆਰਥੀਆਂ ਨੇਲ ਸਾਂਝੇ ਕੀਤੇ।
ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਖੇਤੀ ਵਿਕਾਸ ਅਫ਼ਸਰਾਂ, ਬਾਗਬਾਨੀ ਵਿਕਾਸ ਅਫ਼ਸਰਾਂ, ਸੋਇਲ ਕੰਜ਼ਰਵੇਸ਼ਨ ਅਫ਼ਸਰਾਂ, ਜ਼ਿਲ੍ਹਾ ਪਸਾਰ ਮਾਹਿਰਾਂ ਅਤੇ ਕੇਵੀਕੇ ਸਾਇੰਸਦਾਨਾਂ ਵਾਸਤੇ “ਫ਼ਲਾਂ ਅਤੇ ਸਬਜੀਆਂ ਦੀ ਕਾਸ਼ਤ ਲਈ ਪਰਸੀਜਨ ਤਕਨੀਕਾਂ” ਬਾਰੇ ਦੋ ਦਿਨਾਂ ਸਿਖਲਾਈ ਕੋਰਸ ਮਿਤੀ ਨਵੰਬਰ 24-25, 2022 ਨੂੰ ਲਗਾਇਆ ਗਿਆ। ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਕੁਲਵੀਰ ਕੌਰ ਕੋਰਸ ਕੋਆਰਡੀਨੇਟਰ ਨੇ ਇਸ ਕੋਰਸ ਬਾਰੇ ਦੱਸਿਆ ਕਿ ਇਸ ਕੋਰਸ ਵਿੱਚ ਵੱਖ-ਵੱਖ ਵਿਭਾਗਾਂ ਤੋਂ 10 ਸਿਖਿਆਰਥੀਆਂ ਨੇ ਭਾਗ ਲਿਆ। ਡਾ. ਐਮ.ਕੇ.ਨਾਰੰਗ, ਤਕਨੀਕੀ ਕੋਰਸ ਕੋਆਰਡੀਨੇਟਰ ਨੇ ਦੱਸਿਆ ਕਿ ਇਸ ਕੋਰਸ ਤੋਂ ਪੂਰੀ ਜਾਣਕਾਰੀ ਲੈਣ ਉਪਰੰਤ ਫ਼ਲਾਂ ਅਤੇ ਸਬਜੀਆਂ ਦੀ ਕਾਸ਼ਤ ਲਈ ਉੱਤਮ ਤਕਨੀਕਾਂ ਕਿਸਾਨਾਂ ਤੱਕ ਪਹੁੰਚਣ ਲਈ ਇਹ ਸਿਖਲਾਈ ਬਹੁਤ ਸਹਾਇਕ ਸਿੱਧ ਹੋਵੇਗੀ। ਇਸ਼ ਕੋਰਸ ਦੌਰਾਨ ਵੱਖ-ਵੱਖ ਵਿਸ਼ਾ ਮਾਹਿਰਾਂ ਡਾ. ਅਰਸ਼ਦੀਪ ਸਿੰਘ, ਡਾ. ਐਮ.ਐਸ. ਆਲਮ, ਡਾ. ਮਨਜੀਤ ਸਿੰਘ, ਡਾ. ਨਿਲੇਸ਼ ਬਿਵਾਲਕਰ, ਡਾ. ਮਨਪ੍ਰੀਤ ਸਿੰਘ, ਡਾ. ਏ.ਕੇ. ਦੀਕਸ਼ਤ, ਡਾ. ਸਮਨਪ੍ਰੀਤ ਕੌਰ ਅਤੇ ਡਾ. ਰਾਕੇਸ਼ ਸ਼ਾਰਦਾ ਨੇ ਆਪਣੇ ਤਜ਼ਰਬੇ ਸਿਖਿਆਰਥੀਆਂ ਲਈ ਸਾਂਝੇ ਕੀਤੇ।
ਅੰਤ ਵਿੱਚ ਮੈਡਮ ਕੰਵਲਜੀਤ ਕੌਰ ਨੇ ਸਾਰੇ ਸਿਖਿਆਰਥੀਆਂ ਦਾ ਅਤੇ ਯੂਨੀਵਰਸਿਟੀ ਦੇ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਸਿਖਿਆਰਥੀਆਂ ਨੂੰ ਇਸ ਕੋਰਸ ਉਪਰੰਤ ਪ੍ਰਾਪਤ ਕੀਤੀ ਜਾਣਕਾਰੀ ਨੂੰ ਆਪਣੇ ਕਿੱਤੇ ਵਿੱਚ ਅਪਨਾਉਣ ਦੀ ਸਲਾਹ ਦਿੱਤੀ।
ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਡਾ. ਅਸ਼ੋਕ ਕੁਮਾਰ, ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਰਹਿਨੁਮਾਈ ਹੇਠ ਪੰਜਾਬ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ “ਫ਼ਲਾਂ ਤੋਂ ਕੁਦਰਤੀ ਸਿਰਕਾ ਅਤੇ ਘੱਟ ਅਲਕੋਹਲ ਵਾਲੇ ਕਾਰਬੋਨੇਟਡ ਡਰਿੰਕ ਤਿਆਰ ਕਰਨ ਬਾਰੇ ਸਿਖਲਾਈ ਕੋਰਸ” ਕਰਵਾਇਆ ਗਿਆ। ਇਸ ਕੋਰਸ ਵਿੱਚ ਲਗਭਗ 33 ਸਿਖਿਆਰਥੀਆਂ ਨੇ ਭਾਗ ਲਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਕੁਲਦੀਪ ਸਿੰਘ ਪੰਧੂ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਇਹ ਪੰਜ ਦਿਨਾਂ ਸਿਖਲਾਈ ਕੋਰਸ ਮਿਤੀ ਨਵੰਬਰ 14-18, 2022 ਨੂੰ ਕਰਵਾਇਆ ਗਿਆ। ਡਾ. ਪੰਧੂ ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਵਿੱਚ ਸਿਖਿਆਰਥੀਆਂ ਨੂੰ ਯੂਨੀਵਰਸਿਟੀ ਦੇ ਮਾਹਿਰਾਂ ਕੋਲੋਂ ਫ਼ਲਾਂ ਤੋਂ ਕੁਦਰਤੀ ਤਰੀਕੇ ਨਾਲ ਸਿਰਕਾ ਅਤੇ ਕਾਰਬੋਨੇਟਡ ਡਰਿੰਕ ਤਿਆਰ ਕਰਨ ਦੀ ਸਿਖਲਾਈ ਦਿੱਤੀ ਗਈ। ਇਸ ਮੌਕੇ ਤੇ ਕੋਰਸ ਕੋਆਰਡੀਨੇਟਰ ਡਾ. ਰੁਪਿੰਦਰ ਕੌਰ ਨੇ ਕੋਰਸ ਦੀ ਮਹਤੱਤਾ ਬਾਰੇ ਚਾਨਣਾ ਪਾਇਆ ਅਤੇ ਉਹਨਾਂ ਦੱਸਿਆ ਕਿ ਪੰਜਾਬ ਵਿੱਚ ਬਹੁਤ ਸਿਖਿਆਰਥੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਕੁਦਰਤੀ ਸਿਰਕਾ ਤਿਆਰ ਕਰਨ ਦੀ ਸਿਖਲਾਈ ਲੈ ਕੇ ਇਸ ਨੂੰ ਕਿੱਤੇ ਵਜੋਂ ਅਪਣਾ ਰਹੇ ਹਨ ਅਤੇ ਚੰਗਾ ਮੁਨਾਫਾ ਕਮਾ ਰਹੇ ਹਨ। ਇਸ ਕੋਰਸ ਦੇ ਤਕਨੀਕੀ ਮਾਹਿਰ ਡਾ. ਜੀ. ਐਸ ਕੋਚਰ, ਮੁਖੀ ਮਾਈਕਰੋਬਾਇਓਲੋਜੀ ਵਿਭਾਗ ਨੇ ਸਿਰਕਾ ਬਨਾਉਣ ਦੀ ਮਹਤੱਤਾ ਅਤੇ ਵਰਤੋਂ ਬਾਰੇ ਦੱਸਿਆ। ਇਸ ਕੋਰਸ ਦੌਰਾਨ ਵੱਖ-ਵੱਖ ਮਾਹਿਰਾਂ ਨੇ ਡਾ. ਕਿਸ਼ਾਨੀ, ਡਾ. ਲੀਨੀਕਾ ਕਸ਼ਯਪ, ਡਾ. ਗੁਲਾਬ ਪਾਂਡੋਵ, ਡਾ. ਨਰੇਸ਼ ਅਰੋੜਾ, ਡਾ. ਪਰਮਪਾਲ ਸਹੋਤਾ, ਡਾ. ਰਿਚਾ ਅਰੋੜਾ, ਡਾ. ਪੂਨਮ ਏ. ਸਚਦੇਵ ਅਤੇ ਡਾ. ਆਰ ਰਾਠੋੜ ਨੇ ਆਪਣੇ ਤਜ਼ਰਬੇ ਸਿਖਿਆਰਥੀਆਂ ਨਾਲ ਸਾਂਝੇ ਕੀਤੇ। ਇਸ਼ ਮੌਕੇ ਤੇ ਡਾ. ਜਸਪ੍ਰੀਤ ਸਿੰਘ ਖੇਵਾ, ਪ੍ਰੋਜੈਕਟ ਡਾਇਰੈਕਟਰ (ਆਤਮਾ) ਨੇ ਆਤਮਾ ਸਕੀਮ ਰਾਹੀਂ ਕਿਸਾਨਾਂ ਨੂੰ ਹੋਣ ਵਾਲੇ ਲਾਭਾਂ ਤੇ ਚਾਨਣਾ ਪਾਇਆ। ਇਸ ਕੋਰਸ ਦੌਰਾਨ ਉੱਦਮੀ ਕਿਸਾਨ ਸ਼੍ਰੀ ਪਰਤਾਪ ਨਾਰਾਇਣ ਨੇ ਸਿਖਿਆਰਥੀਆਂ ਨਾਲ ਇਸ ਕਿੱਤੇ ਪ੍ਰਤੀ ਆਪਣੇ ਤਜ਼ਰਬੇ ਸਾਂਝੇ ਕੀਤੇ। ਅੰਤ ਵਿੱਚ ਮੈਡਮ ਕੰਵਲਜੀਤ ਕੌਰ ਨੇ ਸਾਰੇ ਸਿਖਿਆਰਥੀਆਂ ਦਾ ਅਤੇ ਯੂਨੀਵਰਸਿਟੀ ਦੇ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਸਿਖਿਆਰਥੀਆਂ ਨੂੰ ਇਸ ਕੋਰਸ ਉਪਰੰਤ ਪ੍ਰਾਪਤ ਕੀਤੀ ਜਾਣਕਾਰੀ ਨੂੰ ਆਪਣੇ ਕਿੱਤੇ ਵਿੱਚ ਅਪਨਾਉਣ ਦੀ ਸਲਾਹ ਦਿੱਤੀ।
ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਡਾ. ਅਸ਼ੋਕ ਕੁਮਾਰ, ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਰਹਿਨੁਮਾਈ ਹੇਠ ਅੱਜ ਮਿਤੀ 03/11/2022 (ਵੀਰਵਾਰ) ਨੂੰ ਕਿਸਾਨ ਕਲੱਬ (ਲੇਡਿਜ਼ ਵਿੰਗ) ਦਾ ਇੱਕ ਰੋਜ਼ਾ ਮਹੀਨਾਵਾਰ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮੌਕੇ ਤੇ ਕਿਸਾਨ ਕਲੱਬ (ਲੇਡਿਜ਼ ਵਿੰਗ) ਦੇ ਕੋਆਰਡੀਨੇਟਰ ਡਾ. ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ 52 ਕਿਸਾਨ ਬੀਬੀਆਂ ਨੇ ਭਾਗ ਲਿਆ। ਉਹਨਾਂ ਨੇ ਪੇਂਡੂ ਸੁਆਣੀਆਂ ਨੂੰ ਆਤਮ-ਨਿਰਭਰ ਬਨਣ ਲਈ ਖੇਤੀ ਸਹਾਇਕ ਧੰਦਿਆਂ ਨੂੰ ਮੁੱਖ ਕਿੱਤੇ ਵਜੋਂ ਅਪਨਾਉਣ ਅਤੇ ਚੰਗਾ ਮੁਨਾਫ਼ਾ ਕਮਾਉਣ ਉੱਪਰ ਜ਼ੋਰ ਦਿੱਤਾ। ਇਸ ਮੌਕੇ ਤੇ ਭੋਜਨ ਅਤੇ ਤਕਨਾਲੋਜੀ ਵਿਭਾਗ ਦੇ ਮਾਹਿਰ ਡਾ. ਜਸਪ੍ਰੀਤ ਕੌਰ ਨੇ ਦੁੱਧ ਦੀ ਸੁਚੱਜੀ ਵਰਤੋਂ ਕਰਦੇ ਹੋਏ ਵੱਖ-ਵੱਖ ਪਦਾਰਥ ਜਿਵੇਂ ਕਿ ਪਨੀਰ, ਛੈਨਾ ਮੁਰਕੀ, ਮਸਾਲਾ ਪਨੀਰ ਤਿਆਰ ਕਰਨ ਦੀ ਪ੍ਰੈਕਟੀਕਲ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਤੇ ਡਾ. ਕੁਲਦੀਪ ਸਿੰਘ ਪੰਧੂ, ਐਸੋਸੀਏਟ ਡਾਇਰੈਕਟਰ(ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਮੰਤਵ ਕਿਸਾਨ ਬੀਬੀਆਂ ਨੂੰ ਆਮਦਨ ਵਧਾਉਣ ਦੇ ਵਸੀਲਿਆਂ ਬਾਰੇ ਜਾਣਕਾਰੀ ਸਾਂਝੀ ਕਰਨਾ ਹੈ। ਅੰਤ ਵਿੱਚ ਸ਼੍ਰੀਮਤੀ ਕੰਵਲਜੀਤ ਕੌਰ ਨੇ ਸਾਰੀਆਂ ਕਿਸਾਨ ਬੀਬੀਆਂ ਦਾ ਅਤੇ ਯੂਨੀਵਰਸਿਟੀ ਦੇ ਵਿਸ਼ਾ ਮਾਹਿਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਸਿਖਲਾਈ ਕੈਂਪ ਕਿਸਾਨ ਬੀਬੀਆਂ ਲਈ ਗਿਆਨਵਰਧਕ ਸਿੱਧ ਹੋਵੇਗਾ।
ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਡਾ. ਅਸ਼ੋਕ ਕੁਮਾਰ, ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਰਹਿਨੁਮਾਈ ਹੇਠ ਪੰਜਾਬ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ “ਨੌਜਵਾਨ ਕਿਸਾਨਾਂ ਲਈ ਸਰਵਪੱਖੀ ਖੇਤੀਬਾੜੀ ਦਾ ਤਿਮਾਹੀ ਸਕਿੱਲ ਡਿਵੈਲਪਮੈਂਟ ਸਿਖਲਾਈ ਕੋਰਸ” ਕਰਵਾਇਆ ਗਿਆ। ਇਸ ਤਿਮਾਹੀ ਸਿਖਲਾਈ ਕੋਰਸ ਵਿੱਚ ਲਗਭਗ 30 ਸਿਖਆਰਥੀਆਂ ਨੇ ਭਾਗ ਲਿਆ ਜਿਹਨਾਂ ਵਿੱਚੋਂ 21 ਸਿਖਿਆਰਥੀਆਂ ਨੇ ਸਫ਼ਲਤਾਪੂਰਵਕ ਕੋਰਸ ਪੂਰਾ ਕੀਤਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਕੁਲਦੀਪ ਸਿੰਘ ਪੰਧੂ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਇਹ ਸਿਖਲਾਈ ਕੋਰਸ ਮਿਤੀ ਅਗਸਤ 01, 2022 ਨੂੰ ਸ਼ੁਰੂ ਹੋਇਆ ਸੀ ਜੋ ਕਿ ਅੱਜ ਮਿਤੀ ਅਕਤੂਬਰ 28, 2022 ਤੱਕ ਲਗਾਇਆ ਗਿਆ। ਉਹਨਾਂ ਨੇ ਇਸ ਕੋਰਸ ਦੇ ਸਿਖਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਿਖਿਆਰਥੀ ਆਪਣੇ ਕਿੱਤੇ ਵਿੱਚ ਨਵਾਂਪਣ ਲਿਆ ਕੇ ਖੇਤੀਬਾੜੀ ਨੂੰ ਉਚਾਈਆਂ ਤੇ ਪਹੁੰਚਾਉਣ ਅਤੇ ਆਮਦਨੀ ਵਿੱਚ ਖੇਤੀਬਾੜੀ ਨੂੰ ਵਧਾਉਣ ਲਈ ਸਹਾਇਕ ਧੰਦੇ ਅਪਨਾਉਣ। ਕਿਸਾਨ ਵੀਰ ਹੀ ਨਹੀਂ ਕਿਸਾਨ ਬੀਬੀਆਂ ਵੀ ਘਰੇਲੂ ਪੱਧਰ ਤੇ ਖੇਤੀ ਸਹਾਇਕ ਧੰਦਿਆਂ ਤੋਂ ਪਰਿਵਾਰ ਦੀ ਆਮਦਨ ਵਿੱਚ ਵੱਡਮੁੱਲਾ ਯੋਗਦਾਨ ਦੇ ਸਕਦੀਆਂ ਹਨ। ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਸਿਖਿਆਰਥੀਆਂ ਦੇ ਰੂਬਰੂ ਹੋਏ ਡਾ. ਸਰਬਜੀਤ ਸਿੰਘ ਨੇ ਸਿਖਿਆਰਥੀਆਂ ਨੂੰ ਸੁਚੱਜੀ ਜੀਵਨ ਜਾਂਚ ਅਪਣਾ ਕੇ, ਆਪਣੇ ਫਾਲਤੂ ਖਰਚੇ ਘਟਾ ਕੇ, ਜੀਵਨ ਵਿੱਚ ਸਕਾਰਤਮਕ ਨਜ਼ਰੀਆ ਅਪਣਾ ਕੇ ਜੀਵਨ ਨੂੰ ਵਧੀਆ ਬਣਾ ਸਕਦੇ ਹਨ । ਇਸ ਮੌਕੇ ਤੇ ਡਾ. ਨਿਰਮਲ ਜੌੜਾ ਨੇ ਸਿਖਿਆਰਥੀਆਂ ਨੂੰ ਯੂਨੀਵਰਸਿਟੀ ਦੇ ਸਾਹਿਤ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਡਾ. ਰੁਪਿੰਦਰ ਕੌਰ, ਕੋਰਸ ਕੋਆਰਡੀਨੇਟਰ ਨੇ ਇਸ ਕੋਰਸ ਦੀ ਭੂਮਿਕਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਅਤੇ ਕੋਰਸ ਸਮਾਪਤੀ ਦੀ ਅੰਤਿਮ ਰਿਪੋਰਟ ਵੀ ਸਾਰਿਆਂ ਨਾਲ ਸਾਂਝੀ ਕੀਤੀ। ਇਸ ਮੌਕੇ ਤੇ ਡਾ. ਕੁਲਵੀਰ ਕੌਰ ਨੇ ਦੱਸਿਆ ਕਿ ਸਫ਼ਲ ਕਿਸਾਨਾਂ ਦੇ ਤਜੁਰਬਿਆਂ ਨੂੰ ਆਪਣੇ ਕਿੱਤੇ ਵਿੱਚ ਅਪਣਾ ਕੇ ਸਿਖਿਆਰਥੀ ਸਫ਼ਲਤਾ ਦੀਆਂ ਨਵੀਆਂ ਉਚਾਈਆਂ ਨੂੰ ਛੂਹ ਸਕਦੇ ਹਨ। ਇਸ ਤਿਮਾਹੀ ਸਿਖਲਾਈ ਕੋਰਸ ਵਿੱਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵਿਸ਼ਾ ਮਾਹਿਰਾਂ ਨੇ ਭਰਪੂਰ ਜਾਣਕਾਰੀ ਸਾਂਝੀ ਕੀਤੀ। ਇਸ ਕੋਰਸ ਵਿੱਚ ਮੈਡਮ ਭੁਪਿੰਦਰ ਕੌਰ, ਮੈਡਮ ਇਕਬਾਲਪ੍ਰੀਤ ਕੌਰ ਸਿੱਧੂ ਅਤੇ ਆਸ਼ੀਸ਼ ਸ਼ਰਮਾ ਨੇ ਕੋਰਸ ਸੰਬੰਧੀ ਤਕਨੀਕੀ ਸਹਾਇਤਾ ਕੀਤੀ। ਇਸ ਮੌਕੇ ਤੇ ਡਾ. ਲਵਲੀਸ਼ ਗਰਗ ਨੇ ਕਿਸਾਨ ਵੀਰਾਂ ਅਤੇ ਕਿਸਾਨ ਬੀਬੀਆਂ ਨੂੰ ਖੇਤੀ ਉਤਪਾਦਾਂ ਦੇ ਮੰਡੀਕਰਨ ਕਰਨ ਦੇ ਤਰੀਕਿਆਂ ਨੂੰ ਕਿੱਤੇ ਵਿੱਚ ਅਪਨਾਉਣ ਉੱਤੇ ਜੋਰ ਦਿੱਤਾ। ਅੰਤ ਵਿੱਚ ਡਾ. ਮੈਡਮ ਕੰਵਲਜੀਤ ਕੌਰ ਨੇ ਸਾਰੇ ਸਿਖਿਆਰਥੀਆਂ ਦਾ ਅਤੇ ਯੂਨੀਵਰਸਿਟੀ ਦੇ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਸਿਖਿਆਰਥੀਆਂ ਨੂੰ ਇਸ ਕੋਰਸ ਉਪਰੰਤ ਪ੍ਰਾਪਤ ਕੀਤੀ ਜਾਣਕਾਰੀ ਨੂੰ ਆਪਣੇ ਕਿੱਤੇ ਵਿੱਚ ਅਪਨਾਉਣ ਦੀ ਸਲਾਹ ਦਿੱਤੀ।
ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਡਾ. ਅਸ਼ੋਕ ਕੁਮਾਰ, ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਰਹਿਨੁਮਾਈ ਹੇਠ ਪੰਜਾਬ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ “ਅਨਾਜ ਤੋਂ ਵੰਨ-ਸਵੰਨੇ ਪਦਾਰਥ ਤਿਆਰ ਕਰਨ ਬਾਰੇ (ਪਾਸਤਾ, ਨੂਡਲਜ਼ ਆਦਿ)” ਆਫਲਾਈਨ ਸਿਖਲਾਈ ਕੋਰਸ ਕਰਵਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਕੁਲਦੀਪ ਸਿੰਘ ਪੰਧੂ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਇਹ ਸਿਖਲਾਈ ਕੋਰਸ ਮਿਤੀ ਅਕਤੂਬਰ 18, 2022 ਨੂੰ ਕਰਵਾਇਆ ਗਿਆ। ਜਿਸ ਵਿੱਚ ਪੰਜਾਬ ਦੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਬਹੁਤ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਤੇ ਕੋਰਸ ਕੋਆਰਡੀਨੇਟਰ ਡਾ. ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਕੋਰਸ ਵਿੱਚ 31 ਸਿਖਿਆਰਥੀਆਂ ਨੇ ਭਾਗ ਲਿਆ ਅਤੇ ਇਸ ਕੋਰਸ ਦੀ ਮਹਤੱਤਾ ਬਾਰੇ ਚਾਨਣਾ ਪਾਇਆ। ਉਹਨਾਂ ਦੱਸਿਆ ਕਿ ਇਸ ਕੋਰਸ ਵਿੱਚ ਭੋਜਨ ਅਤੇ ਤਕਨਾਲੋਜੀ ਵਿਭਾਗ ਦੇ ਮਾਹਿਰਾਂ ਨੇ ਪ੍ਰੈਕਟੀਕਲ ਜਾਣਕਾਰੀ ਰਾਹੀਂ ਬਹੁ-ਅਨਾਜੀ ਆਟਾ ਬਨਾਉਣਾ ਅਤੇ ਮਹਤੱਤਾ ਬਾਰੇ, ਐਕਸਟਰੂਡਡ ਸਨੈਕਸ ਲਈ ਲੋੜੀਂਦੀ ਸਮੱਗਰੀ ਅਤੇ ਐਕਸਟਰੂਡਡ ਸਨੈਕਸ ਬਨਾਉਣ ਬਾਰੇ, ਬੇਕਰੀ ਸਨੈਕਸ ਤਿਆਰ ਕਰਨ ਬਾਰੇ ਅਤੇ ਪਾਸਤਾ-ਨੂਡਲਜ਼ ਤਿਆਰ ਕਰਨ ਲਈ ਲੋੜੀਂਦੀ ਸਮੱਗਰੀ ਅਤੇ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਇਸ ਕੋਰਸ ਦੌਰਾਨ ਸਿਖਿਆਰਥੀਆਂ ਨੂੰ ਯੂਨਵਰਸਿਟੀ ਦੇ ਫੂਡ ਇੰਕੂਬੇਸ਼ਨ ਸੈਂਟਰ ਦਾ ਦੌਰਾ ਵੀ ਕਰਵਾਇਆ ਗਿਆ।
ਅੱਜ ਮਿਤੀ ਅਕਤੂਬਰ 18, 2022 (ਮੰਗਲਵਾਰ) ਨੂੰ ਆਨੰਦ ਇਸ਼ਰ ਸਕੂਲ, ਕੋਠੇ ਪੋਨਾ, ਤਹਿਸੀਲ ਜਗਰਾਉਂ, ਜ਼ਿਲ੍ਹਾ ਲੁਧਿਆਣਾ ਦੇ ਲਗਭਗ 125 ਵਿਦਿਆਰਥੀਆਂ/ਵਿਦਿਆਰਥਣਾਂ ਅਤੇ ਅਧਿਆਪਕਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕੀਤਾ। ਇਸ ਗਿਆਨਵਰਧਕ ਫੇਰੀ ਦੌਰਾਨ ਸਕੂਲੀ ਬੱਚਿਆਂ ਨੇ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਦੌਰਾ ਕੀਤਾ। ਇਸ ਮੌਕੇ ਤੇ ਡਾ. ਰੁਪਿੰਦਰ ਕੌਰ ਨੇ ਸਕੂਲੀ ਬੱਚਿਆਂ ਨੂੰ ਸਕਿੱਲ ਡਿਵੈਲਪਮੈਂਟ ਸੈਂਟਰ ਬਾਰੇ ਅਤੇ ਇਸ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ। ਉਹਨਾਂ ਇਹ ਵੀ ਦੱਸਿਆ ਕਿ ਖੇਤੀਬਾੜੀ ਦੇ ਖੇਤਰ ਵਿੱਚ ਬੱਚੇ ਆਪਣਾ ਭਵਿੱਖ ਕਿਵੇਂ ਉਜਾਗਰ ਕਰ ਸਕਦੇ ਹਨ । ਇਸ ਗਿਆਨਵਰਧਕ ਫੇਰੀ ਦੌਰਾਨ ਸਕੂਲੀ ਬੱਚਿਆਂ ਨੇ ਮਿੱਟੀ ਵਿਗਿਆਨ ਵਿਭਾਗ ਦੇ ਮਿਊਜੀਅਮ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਪੇਂਡੂ ਸਭਿਆਚਾਰ ਦਾ ਅਜਾਇਬ ਘਰ ਦਾ ਵੀ ਦੌਰਾ ਕੀਤਾ।
ਅੰਤ ਵਿੱਚ ਸ਼੍ਰੀਮਤੀ ਕੰਵਲਜੀਤ ਕੌਰ ਨੇ ਸਕਿੱਲ ਡਿਵੈਲਪਮੈਂਟ ਸੈਂਟਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਕਰਵਾਏ ਜਾਂਦੇ ਸਿਖਲਾਈ ਕੋਰਸਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਯੂਨੀਵਰਸਿਟੀ ਦੇ ਵਿਸ਼ਾ ਮਾਹਿਰਾਂ ਦਾ ਧੰਨਵਾਦ ਕੀਤਾ।
ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਡਾ. ਅਸ਼ੋਕ ਕੁਮਾਰ, ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਰਹਿਨੁਮਾਈ ਹੇਠ ਪੰਜਾਬ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ “ਸਰਦ ਰੁੱਤ ਦੀਆਂ ਖੁੰਬਾਂ ਦੀ ਕਾਸ਼ਤ ਬਾਰੇ” ਪੰਜ ਦਿਨਾਂ ਆਫਲਾਈਨ ਸਿਖਲਾਈ ਕੋਰਸ ਕਰਵਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਕੁਲਦੀਪ ਸਿੰਘ ਪੰਧੂ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਇਹ ਸਿਖਲਾਈ ਕੋਰਸ ਮਿਤੀ ਸਤੰਬਰ 5, 2022 ਤੋਂ ਸਤੰਬਰ 09, 2022 ਤੱਕ ਕਰਵਾਇਆ ਗਿਆ। ਜਿਸ ਵਿੱਚ ਪੰਜਾਬ ਦੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਬਹੁਤ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਤੇ ਕੋਰਸ ਕੋਆਰਡੀਨੇਟਰ ਡਾ. ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਕੋਰਸ ਵਿੱਚ 83 ਸਿਖਿਆਰਥੀਆਂ ਨੇ ਭਾਗ ਲਿਆ ਅਤੇ ਇਸ ਕੋਰਸ ਦੀ ਮਹਤੱਤਾ ਬਾਰੇ ਚਾਨਣਾ ਪਾਇਆ। ਉਹਨਾਂ ਦੱਸਿਆ ਕਿ ਇਸ ਕੋਰਸ ਵਿੱਚ ਮਾਈਕਰੋਬਾਇਓਲੋਜੀ ਵਿਭਾਗ ਦੇ ਮਾਹਿਰਾਂ ਨੇ ਖਾਦ ਬਨਾਉਣ ਦੀ ਵਿਧੀ, ਖੁੰਬਾਂ ਦੇ ਬੀਜ ਤਿਆਰ ਕਰਨਾ, ਕੇਸਿੰਗ ਮਿੱਟੀ ਤਿਆਰ ਕਰਨਾ, ਕੰਪੋਸਟ ਤਿਆਰ ਕਰਨਾ, ਵਾਤਾ ਅਨੁਕੂਲ ਹਾਲਤਾਂ ਵਿੱਚ ਖੁੰਬਾਂ ਉਗਾਉਣ ਲਈ ਜ਼ਰੂਰੀ ਨੁਕਤੇ, ਢੀਂਗਰੀ ਖੁੰਬਾਂ, ਮਿਲਕੀ ਖੁੰਬਾਂ, ਸ਼ਿਟਾਂਕੀ ਖੁੰਬਾਂ, ਪਰਾਲੀ ਵਾਲੀਆਂ ਖੁੰਬਾਂ ਬੀਜਣ, ਖੁੰਬਾਂ ਦੀ ਲਾਗਤ ਅਤੇ ਆਮਦਨ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਕੋਰਸ ਦੌਰਾਨ ਸਿਖਿਆਰਥੀਆਂ ਨੂੰ ਦੋ-ਦੋ ਗਰੁੱਪਾਂ ਵਿੱਚ ਵੰਡ ਕੇ ਯੂਨੀਵਰਸਿਟੀ ਦੇ ਖੁੰਬ ਫਾਰਮ ਤੇ ਪ੍ਰੈਕਟੀਕਲ ਵੀ ਕਰਵਾਏ ਗਏ ਤਾਂ ਜੋ ਸਿਖਿਆਰਥੀਆਂ ਦਾ ਸਹੀ ਹੁਨਰ ਵਿਕਾਸ ਹੋ ਸਕੇ। ਇਸ ਕੋਰਸ ਦੌਰਾਨ ਭੋਜਨ ਅਤੇ ਪੋਸ਼ਣ ਵਿਭਾਗ ਦੇ ਮਾਹਿਰਾਂ ਨੇ ਖੁੰਬਾਂ ਦੇ ਖੁਰਾਕੀ ਤੱਤਾਂ ਅਤੇ ਪਕਵਾਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਸਕੂਲ ਆਫ਼ ਬਿਜ਼ਨਸ ਸਟੱਡਿਜ਼ ਦੇ ਮਾਹਿਰਾਂ ਨੇ ਖੁੰਬਾਂ ਦੇ ਮੰਡੀਕਰਨ ਸੰਬੰਧੀ, ਕੀਟ ਵਿਗਿਆਨ ਦੇ ਮਾਹਿਰਾਂ ਨੇ ਖੁੰਬਾਂ ਦੇ ਕੀੜੇ ਅਤੇ ਨੀਮਾਟੋਡ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਤੇ ਡਾ. ਨਰਿੰਦਰ ਕਲਸੀ, ਨੋਡਲ ਅਫਸਰ ਖੁੰਬਾਂ, ਪੰਜਾਬ ਨੇ ਖੁੰਬਾਂ ਦਾ ਕਿੱਤਾ ਸ਼ੁਰੂ ਕਰਨ ਲਈ ਸਬਸਿਡੀ ਸੇਵਾਵਾਂ ਬਾਰੇ ਜਾਗਰੂਕ ਕੀਤਾ। ਅੰਤ ਵਿੱਚ ਸ਼੍ਰੀਮਤੀ ਕੰਵਲਜੀਤ ਕੌਰ ਨੇ ਸਕਿੱਲ ਡਿਵੈਲਪਮੈਂਟ ਸੈਂਟਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਕਰਵਾਏ ਜਾਂਦੇ ਸਿਖਲਾਈ ਕੋਰਸਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਯੂਨੀਵਰਸਿਟੀ ਦੇ ਵਿਸ਼ਾ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਸਿਖਿਆਰਥੀਆਂ ਨੂੰ ਇਸ ਕੋਰਸ ਉਪਰੰਤ ਪ੍ਰਾਪਤ ਕੀਤੀ ਜਾਣਕਾਰੀ ਨੂੰ ਆਪਣੇ ਕਿੱਤੇ ਵਿੱਚ ਅਪਨਾਉਣ ਦੀ ਸਲਾਹ ਦਿੱਤੀ।
ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਡਾ. ਅਸ਼ੋਕ ਕੁਮਾਰ, ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਰਹਿਨੁਮਾਈ ਹੇਠ ਪੰਜਾਬ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ “ਜੈਵਿਕ ਖੇਤੀ” ਸੰਬੰਧੀ ਪੰਜ ਦਿਨਾਂ ਆਫਲਾਈਨ ਸਿਖਲਾਈ ਕੋਰਸ ਕਰਵਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਕੁਲਦੀਪ ਸਿੰਘ ਪੰਧੂ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਇਹ ਸਿਖਲਾਈ ਕੋਰਸ ਮਿਤੀ ਅਗਸਤ 08-12, 2022 ਨੂੰ ਲਗਾਇਆ ਗਿਆ ਅਤੇ ਇਸ ਕੋਰਸ ਵਿੱਚ ਲਗਭਗ 37 ਸਿਖਿਆਰਥੀਆਂ ਨੇ ਭਾਗ ਲਿਆ। ਉਹਨਾਂ ਨੇ ਸਿਖਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ਼ ਕੋਰਸ ਦਾ ਮੁੱਖ ਮੰਤਵ ਕਿਸਾਨ ਵੀਰਾਂ ਨੂੰ ਜੈਵਿਕ ਢੰਗਾਂ ਨਾਲ ਖੇਤੀ ਕਰਨਾ ਸਿਖਾਉਣਾ ਤਾਂ ਕਿ ਕੀਟਨਾਸ਼ਕਾਂ ਦੇ ਮਾਰੂ ਪ੍ਰਭਾਵਾਂ ਤੋਂ ਬਚਿਆ ਜਾ ਸਕੇ ਅਤੇ ਜੈਵਿਕ ਖਾਦਾਂ ਬਣਾ ਕੇ ਇਸ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ ਪ੍ਰੇਰਿਤ ਕਰਨਾ ਹੈ। ਇਸ ਮੌਕੇ ਤੇ ਕੋਰਸ ਕੋਆਰਡੀਨੇਟਰ ਡਾ. ਰੁਪਿੰਦਰ ਕੌਰ ਨੇ ਕੋਰਸ ਦੀ ਮਹਤੱਤਾ ਬਾਰੇ ਚਾਨਣਾ ਪਾਇਆ ਅਤੇ ਉਹਨਾਂ ਦੱਸਿਆ ਕਿ ਇਸ ਕੋਰਸ ਵਿੱਚ ਸਿਖਿਆਰਥੀਆਂ ਨੂੰ ਜੈਵਿਕ ਖੇਤੀ ਸੰਬੰਧੀ ਮੁਕੰਮਲ ਜਾਣਕਾਰੀ ਯੂਨੀਵਰਸਿਟੀ ਦੇ ਵੱਖ-ਵੱਖ ਵਿਸ਼ਾ ਮਾਹਿਰਾਂ ਵੱਲੋਂ ਦਿੱਤੀ ਗਈ ਅਤੇ ਯੂਨੀਵਰਸਿਟੀ ਦੇ ਵਿਸ਼ਾ ਮਾਹਿਰਾਂ ਨੇ ਸਿਖਿਆਰਥੀਆਂ ਨਾਲ ਆਪਣੇ ਤਜੁਰਬੇ ਵੀ ਸਾਂਝੇ ਕੀਤੇ। ਇਸ ਮੌਕੇ ਤੇ ਡਾ. ਚਰਨਜੀਤ ਸਿੰਘ ਔਲਖ ਨੇ ਜੈਵਿਕ ਖੇਤੀ ਦੇ ਮਾਪਦੰਡਾਂ ਅਤੇ ਪ੍ਰਮਾਣੀਕਰਨ ਅਤੇ ਪੰਜਾਬ ਵਿੱਚ ਕੁਦਰਤੀ ਖੇਤੀ ਦੇ ਭਵਿੱਖ ਬਾਰੇ ਲਾਹੇਵੰਦ ਜਾਣਕਾਰੀ ਸਾਂਝੀ ਕੀਤੀ। ਡਾ. ਸੋਹਣ ਸਿੰਘ ਵਾਲੀਆ, ਡਾਇਰੈਕਟਰ, ਸਕੂਲ ਆਫ ਆਰਗੈਨਿਕ ਫਾਰਮਿੰਗ ਨੇ ਸਰਵਪੱਖੀ ਜੈਵਿਕ ਫਾਰਮ ਬਾਰੇ ਅਤੇ ਚੰਗੀਆਂ ਖੇਤੀ ਤਕਨੀਕਾਂ ਦੀ ਵਰਤੋਂ ਕਰਕੇ ਫ਼ਸਲ ਉਤਪਾਦਨ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਨੀਰਜ ਰਾਣੀ ਨੇ ਗੰਡੋਆਂ ਦੀ ਖਾਦ ਬਾਰੇ, ਡਾ. ਕੁਲਦੀਪ ਸਿੰਘ ਭੁੱਲਰ ਨੇ ਫ਼ਲਦਾਰ ਬੂਟਿਆਂ ਦੀ ਜੈਵਿਕ ਖੇਤੀ ਬਾਰੇ, ਡਾ. ਗੁਲਾਬ ਪਾਂਡੋਵ ਨੇ ਜੈਵਿਕ ਖਾਦਾਂ ਬਾਰੇ, ਡਾ. ਸੁਖਪ੍ਰੀਤ ਸਿੰਘ ਨੇ ਜੈਵਿਕ ਖੇਤੀ ਵਿੱਚ ਪਾਣੀ ਦੇ ਸੁਚੱਜੇ ਪ੍ਰਬੰਧ ਬਾਰੇ, ਡਾ. ਸੁਭਾਸ਼ ਸਿੰਘ ਨੇ ਜੈਵਿਕ ਖੇਤੀ ਵਿੱਚ ਕੀੜਿਆਂ ਦੀ ਰੋਕਥਾਮ ਬਾਰੇ, ਡਾ. ਮਨਮੋਹਨ ਧੱਕਲ ਨੇ ਜੈਵਿਕ ਖੇਤੀ ਵਿੱਚ ਬੀਮਾਰੀਆਂ ਦੀ ਰੋਕਥਾਮ ਬਾਰੇ, ਡਾ. ਵਿਜੇਂਦਰਪਾਲ ਨੇ ਸਰਵਪੱਖੀ ਖੇਤੀ ਪ੍ਰਬੰਧ ਦੁਆਰਾ ਛੋਟੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਬਾਰੇ, ਡਾ. ਸੁਖਬੀਰ ਅਤੇ ਡਾ. ਅਮਨਪ੍ਰੀਤ ਨੇ ਕੁਦਰਤੀ ਖੇਤੀ ਦੇ ਸਿਧਾਂਤਾਂ ਬਾਰੇ ਵਿਸ਼ਿਆਂ ਉੱਪਰ ਗਿਆਨਵਰਧਕ ਜਾਣਕਾਰੀ ਸਾਂਝੀ ਕੀਤੀ। ਡਾ. ਰਜਿੰਦਰ ਕੁਮਾਰ ਨੇ ਦਵਾਈਆਂ ਵਾਲੇ ਅਥੇ ਹਰਬਲ ਬੂਟਿਆਂ ਦੀ ਖੇਤੀ ਬਾਰੇ, ਡਾ. ਮਨੀਸ਼ਾ ਠਾਕੁਰ ਨੇ ਸਬਜੀਆਂ ਦੀ ਕੁਦਰਤੀ ਖੇਤੀ ਬਾਰੇ, ਡਾ. ਪਰਮਜੀਤ ਕੌਰ ਨੇ ਦਵਾਈਆਂ ਵਾਲੇ ਅਤੇ ਹਰਬਲ ਬੂਟਿਆਂ ਦੀ ਮਹਤੱਤਾ ਬਾਰੇ, ਡਾ. ਖੁਸ਼ਦੀਪ ਧਰਨੀ ਨੇ ਜੈਵਿਕ ਪਦਾਰਥਾਂ ਦੇ ਮੰਡੀਕਰਣ ਕਰਨ ਬਾਰੇ ਸਿਖਿਆਰਥੀਆਂ ਨੂੰ ਜਾਣੂ ਕਰਵਾਇਆ। ਇਸ ਕੋਰਸ ਦੀ ਕੋ-ਕੋਆਰਡੀਨੇਟਰ ਸ਼੍ਰੀਮਤੀ ਕੰਵਲਜੀਤ ਕੌਰ ਨੇ ਦੱਸਿਆ ਕਿ ਇਸ ਕੋਰਸ ਦੇ ਸਿਖਿਆਰਥੀਆਂ ਨੂੰ ਸਕੂਲ ਆਫ ਆਰਗੈਨਿਕ ਫਾਰਮਿੰਗ ਦੇ ਵੱਖ-ਵੱਖ ਯੂਨਿਟਾਂ ਦਾ ਦੌਰਾ ਵੀ ਕਰਵਾਇਆ ਗਿਆ ਜਿਵੇਂ ਕਿ ਸਰਵਪੱਖੀ ਖੇਤੀ ਪ੍ਰਬੰਧ ਫਾਰਮ, ਜੈਵਿਕ ਖੇਤੀ ਦਾ ਖੋਜ ਫਾਰਮ, ਵਰਮੀਕੰਪੋਸਟ ਯੂਨਿਟ ਅਤੇ ਵੱਖ-ਵੱਖ ਖੋਜ਼ ਤਜ਼ਰਬਾ ਖੇਤਰਾਂ ਦਾ ਦੌਰਾ ਵੀ ਕਰਵਾਇਆ ਗਿਆ। ਅੰਤ ਵਿੱਚ ਡਾ. ਰੁਪਿੰਦਰ ਕੌਰ ਨੇ ਸਾਰੇ ਸਿਖਿਆਰਥੀਆਂ ਦਾ ਅਤੇ ਯੂਨੀਵਰਸਿਟੀ ਦੇ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਸਿਖਿਆਰਥੀਆਂ ਨੂੰ ਇਸ ਕੋਰਸ ਵਿੱਚ ਸਿੱਖੀਆਂ ਬਾਰੀਕੀਆਂ ਨੂੰ ਆਪਣੇ ਕਿੱਤੇ ਵਿੱਚ ਅਪਨਾ ਕੇ ਜੈਵਿਕ ਢੰਗਾਂ ਨਾਲ ਖੇਤੀ ਕਰਨ ਲਈ ਪ੍ਰੇਰਿਤ ਕੀਤਾ।
ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਡਾ. ਅਸ਼ੋਕ ਕੁਮਾਰ, ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਰਹਿਨੁਮਾਈ ਹੇਠ ਜਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ, ਜਗਰਾਉਂ (ਲੁਧਿਆਣਾ) ਦੇ D.EL.ED. ਸੈਸ਼ਨ 2020-22 ਅਤੇ ਸੈਸ਼ਨ 2021-23 ਦੇ ਵਿਦਿਆਰਥੀਆਂ ਲਈ ਇੱਕ ਦਿਨਾਂ “ਸਵੈ-ਰੋਜ਼ਗਾਰ ਅਤੇ ਮਹਿਲਾ ਸਸ਼ਕਤੀਕਰਨ” ਵਿਸ਼ੇ ਉੱਪਰ ਗਿਆਨਵਰਧਕ ਸੈਮੀਨਾਰ ਮਿਤੀ ਜੁਲਾਈ 19, 2022 (ਮੰਗਲਵਾਰ) ਨੂੰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਲਗਭਗ 110 ਵਿਦਿਆਰਥੀਆਂ ਨੇ ਭਾਗ ਲਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਕੁਲਦੀਪ ਸਿੰਘ ਪੰਧੂ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਸਕਿੱਲ ਡਿਵੈਲਪਮੈਂਟ ਸੈਂਟਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਪੰਜਾਬ ਦੇ ਕਿਸਾਨ ਵੀਰਾਂ ਅਤੇ ਕਿਸਾਨ ਬੀਬੀਆਂ ਨੂੰ ਖੇਤੀ ਅਤੇ ਖੇਤੀ ਸਹਾਇਕ ਧੰਦਿਆਂ ਦੀ ਸਿਖਲਾਈ ਪ੍ਰਦਾਨ ਕਰਕੇ ਆਤਮ ਨਿਰਭਰ ਬਨਾਉਣ ਵਿੱਚ ਕਿਵੇਂ ਅਹਿਮ ਭੂਮਿਕਾ ਨਿਭਾ ਰਿਹਾ ਹੈ। ਇਸ ਮੌਕੇ ਤੇ ਡਾ. ਰੁਪਿੰਦਰ ਕੌਰ ਨੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਕਰਵਾਏ ਜਾਣ ਵਾਲੇ ਖੇਤੀ ਸਿਖਲਾਈ ਕੋਰਸਾਂ ਬਾਰੇ ਚਾਨਣਾ ਪਾਇਆ। ਮੈਡਮ ਇਕਬਾਲਪ੍ਰੀਤ ਕੌਰ ਸਿੱਧੂ ਨੇ ਪੰਜਾਬ ਐਗਰੀ-ਬਿਜ਼ਨਸ ਇੰਕੂਬੇਟਰ (ਪਾਬੀ) ਪ੍ਰੋਜੈਕਟ ਅਧੀਨ ਚਲਾਏ ਜਾ ਰਹੇ “ਉੱਦਮ ਅਤੇ ਉਡਾਨ” ਪ੍ਰੋਗ੍ਰਾਮਾਂ ਬਾਰੇ, ਡਾ. ਵਿਸ਼ਾਲ ਬੈਕਟਰ ਨੇ ਸਵੈ-ਰੋਜ਼ਗਾਰ ਨਾਲ ਸੁਨਿਹਰੇ ਭਵਿੱਖ ਬਾਰੇ, ਡਾ. ਕਿਰਨ ਗਰੋਵਰ ਨੇ ਬੇਕਰੀ ਅਤੇ ਕੰਨਫੈਕਸ਼ਨਰੀ ਇੱਕ ਵਧੀਆ ਸਵੈ-ਰੋਜ਼ਗਾਰ ਅਤੇ ਨਾਰੀ ਸਸ਼ਕਤੀਕਰਨ ਬਾਰੇ, ਡਾ. ਸ਼ਿਵਾਨੀ ਸ਼ਰਮਾ ਨੇ ਖੁੰਬਾਂ ਦੀ ਕਾਸ਼ਤ ਅਤੇ ਮੁਨਾਫੇ ਬਾਰੇ ਅਤੇ ਡਾ. ਜਸਪਾਲ ਸਿੰਘ ਨੇ ਮਧੂ-ਮੱਖੀ ਪਾਲਣ ਕਿੱਤੇ ਅਤੇ ਮੁਨਾਫੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਅੰਤ ਵਿੱਚ ਡਾ. ਲਵਲੀਸ਼ ਗਰਗ ਨੇ ਆਏ ਹੋਏ ਸਾਰੇ ਵਿਦਿਆਰਥੀਆਂ ਦਾ ਅਤੇ ਯੂਨੀਵਰਸਿਟੀ ਦੇ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਸਾਰੇ ਵਿਦਿਆਰਥੀਆਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ।
ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਡਾ. ਅਸ਼ੋਕ ਕੁਮਾਰ, ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਰਹਿਨੁਮਾਈ ਹੇਠ ਪੰਜਾਬ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ “ਸਬਜੀਆਂ ਦੀ ਕਾਸ਼ਤ (ਹਾਈਡ੍ਰੋਪੋਨਿਕਸ / ਰੂਫਟੋਪ ਗਾਰਡਨ / ਮਿੱਟੀ ਰਹਿਤ ਸਬਜੀਆਂ ਦੀ ਕਾਸ਼ਤ)” ਸੰਬੰਧੀ ਵਿਸ਼ੇ ਉੱਪਰ ਪੰਜ ਦਿਨਾਂ ਸਿਖਲਾਈ ਕੋਰਸ ਮਿਤੀ ਜੁਲਾਈ 11-15, 2022 ਨੂੰ ਕਰਵਾਇਆ ਗਿਆ। ਇਸ ਕੋਰਸ ਵਿੱਚ ਲਗਭਗ 36 ਸਿਖਆਰਥੀਆਂ ਨੇ ਭਾਗ ਲਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਕੁਲਦੀਪ ਸਿੰਘ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਸਿਖਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਜੋਕੇ ਸਮੇਂ ਵਿੱਚ ਖੇਤੀਬਾੜੀ ਲਈ ਘੱਟ ਰਹੀਆਂ ਜ਼ਮੀਨਾਂ ਦੇ ਚਲਦਿਆਂ ਘਰਾਂ ਦੀਆਂ ਛੱਤਾਂ ਉੱਪਰ ਮਿੱਟੀ ਰਹਿਤ ਵੱਖ-ਵੱਖ ਤਰੀਕਿਆਂ ਨਾਲ ਅਸੀਂ ਪੋਸ਼ਟਿਕ ਸਬਜੀਆਂ ਦੀ ਕਿੰਝ ਪੈਦਾਵਾਰ ਕਰ ਸਕਦੇ ਹਾਂ ਇਸ ਸੰਬੰਧੀ ਯੂਨੀਵਰਸਿਟੀ ਦੇ ਮਿੱਟੀ ਅਤੇ ਜਲ ਇੰਜੀਨੀਅਰਿੰਗ ਵਿਭਾਗ ਅਤੇ ਸਬਜੀ ਵਿਗਿਆਨ ਵਿਭਾਗ ਦੇ ਮਾਹਿਰਾਂ ਨੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਸਿਖਲਾਈ ਕੋਰਸ ਦੀ ਕੋਰਸ ਕੋਆਰਡੀਨੇਟਰ ਡਾ. ਲਵਲੀਸ਼ ਗਰਗ ਨੇ ਸਬਜੀਆਂ ਦੀ ਕਾਸ਼ਤ ਦੀ ਮਹਤੱਤਾ ਅਤੇ ਨਵੀਆਂ ਤਕਨੀਕਾਂ ਦੀ ਵਰਤੋਂ ਕਰਨ ਬਾਰੇ ਪ੍ਰੇਰਿਤ ਕੀਤਾ। ਇਸ ਕੋਰਸ ਦੇ ਵਿਸ਼ਾ ਮਾਹਿਰ ਡਾ. ਰੂਮਾ ਦੇਵੀ, ਡਾ. ਸਲੇਸ਼ ਜਿੰਦਲ, ਡਾ. ਮਹਿੰਦਰ ਕੌਰ, ਡਾ. ਕੁਲਬੀਰ ਸਿੰਘ, ਡਾ. ਰਜਿੰਦਰ ਢੱਲ, ਡਾ. ਸੁਖਜੀਤ ਕੌਰ, ਡਾ. ਯੁਵਰਾਜ ਸਿੰਘ ਪਾਂਧਾ ਅਤੇ ਡਾ. ਅਭਿਸ਼ੇਕ ਸ਼ਰਮਾ ਨੇ ਨੈੱਟ ਹਾਊਸ ਵਿੱਚ ਵੱਖ-ਵੱਖ ਸਬਜੀਆਂ ਦੀ ਕਾਸ਼ਤ, ਕੀੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਕੋਰਸ ਦੌਰਾਨ ਡਾ. ਰਾਕੇਸ਼ ਸ਼ਾਰਦਾ, ਡਾ. ਅੰਗ੍ਰੇਜ਼ ਸਿੰਘ, ਡਾ. ਨਿਲੇਸ਼ ਬੀਵਾਲਕਰ, ਡਾ. ਜੁਗਰਾਜ ਸਿੰਘ, ਡਾ. ਮਹੇਸ਼ ਚੰਦ ਸਿੰਘ, ਡਾ. ਦਾਨੇਸ਼ਵਰ ਮਦਾਨ ਅਤੇ ਡਾ. ਸੁਧੀਰ ਥੰਮਨ ਨੇ ਪਰੋਟੈਕਟਡ ਕਲਟੀਵੇਸ਼ਨ ਦਾ ਮੂਲ-ਭੂਤ ਢਾਂਚਾ ਤਿਆਰ ਕਰਨ, ਮਿੱਟੀ ਰਹਿਤ ਮੀਡੀਆ, ਮਿੱਟੀ ਰਹਿਤ ਖੇਤੀ, ਛੱਤਾਂ ਤੇ ਸਬਜੀਆਂ ਦੀ ਕਾਸ਼ਤ, ਹਾਈਡ੍ਰੋਪੋਨਿਕਸ ਅਤੇ ਤੁਪਕਾ ਸਿੰਚਾਈ ਬਾਰੇ ਚਾਨਣਾ ਪਾਇਆ। ਅੰਤ ਵਿੱਚ ਮੈਡਮ ਕੰਵਲਜੀਤ ਕੌਰ ਨੇ ਸਾਰੇ ਕਿਸਾਨ ਵੀਰਾਂ ਅਤੇ ਕਿਸਾਨ ਬੀਬੀਆਂ ਦਾ ਅਤੇ ਯੂਨੀਵਰਸਿਟੀ ਦੇ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਸਾਰੇ ਕਿਸਾਨਾਂ ਨੂੰ ਇਸ ਸਿਖਲਾਈ ਕੋਰਸ ਦੌਰਾਨ ਪ੍ਰਾਪਤ ਕੀਤੀ ਜਾਣਕਾਰੀ ਨੂੰ ਆਪਣੇ ਕਿੱਤੇ ਵਿੱਚ ਅਪਨਾਉਣ ਦੀ ਸਲਾਹ ਦਿੱਤੀ।
ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਡਾ. ਅਸ਼ੋਕ ਕੁਮਾਰ, ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਰਹਿਨੁਮਾਈ ਹੇਠ ਅੱਜ ਮਿਤੀ 07/07/2022 (ਵੀਰਵਾਰ) ਨੂੰ ਕਿਸਾਨ ਕਲੱਬ ਦਾ ਇੱਕ ਰੋਜ਼ਾ ਮਹੀਨਾਵਾਰ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਤੇਜਿੰਦਰ ਸਿੰਘ ਰਿਆੜ ਨੇ ਇਸ ਕਲੱਬ ਦੇ ਕਿਸਾਨ ਵੀਰਾਂ ਨੂੰ ਲਾਭਾਂ ਬਾਰੇ ਦੱਸਿਆ। ਡਾ. ਲਵਲੀਸ਼ ਗਰਗ ਨੇ ਦੱਸਿਆ ਕਿ ਇਸ ਕੈਂਪ ਵਿੱਚ 110 ਕਿਸਾਨਾਂ ਨੇ ਭਾਗ ਲਿਆ ਅਤੇ ਉਹਨਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮੌਕੇ ਤੇ ਡਾ. ਯੁਵਰਾਜ ਪਾਂਧਾ ਨੇ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਵਿੱਚ ਹੋਣ ਵਾਲੇ ਕੀੜੇ ਮਕੌੜੇ ਦੇ ਹਮਲੇ ਦੇ ਲੱਛਣ, ਕਾਰਨ ਅਤੇ ਇਸ ਦੀ ਸੁਚੱਜੀ ਰੋਕਥਾਮ ਬਾਰੇ, ਡਾ. ਅਮਰਜੀਤ ਸਿੰਘ ਨੇ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਵਿੱਚ ਹੋਣ ਵਾਲੀਆਂ ਬਿਮਾਰੀਆਂ ਦੇ ਲੱਛਣ, ਕਾਰਨ ਅਤੇ ਇਸ ਦੀ ਸੁਚੱਜੀ ਰੋਕਥਾਮ ਬਾਰੇ, ਡਾ. ਹਰਪ੍ਰੀਤ ਕੌਰ ਨੇ ਸਾਉਣੀ ਦੀਆਂ ਦਾਲਾਂ ਦੀਆਂ ਫ਼ਸਲਾਂ ਦੀ ਕਾਸ਼ਤ ਬਾਰੇ, ਡਾ. ਸੰਦੀਪ ਗੋਇਲ ਅਪੋਲੋ ਹਸਪਤਾਲ ਲੁਧਿਆਣਾ ਨੇ ਮਨੋਵਿਗਿਆਨਕ ਰੋਗਾਂ ਦੀ ਸਮੱਸਿਆ ਅਤੇ ਇਸਤੋਂ ਬਚਾਅ ਬਾਰੇ ਜਾਣਕਾਰੀ ਦਿੱਤੀ। ਡਾ. ਮਨੀਸ਼ ਬਾਂਸਲ ਅਪੋਲੋ ਹਸਪਤਾਲ ਲੁਧਿਆਣਾ ਨੇ ਗੋਡਿਆਂ ਵਿੱਚ ਹੋਣ ਵਾਲੇ ਰੋਗਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਅੰਤ ਵਿੱਚ ਡਾ. ਕੁਲਦੀਪ ਸਿੰਘ ਪੰਧੂ ਨੇ ਸਾਰੇ ਕਿਸਾਨ ਵੀਰਾਂ ਦਾ ਅਤੇ ਯੂਨੀਵਰਸਿਟੀ ਦੇ ਵਿਸ਼ਾ ਮਾਹਿਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਸਿਖਲਾਈ ਕੈਂਪ ਕਿਸਾਨ ਵੀਰਾਂ ਲਈ ਗਿਆਨਵਰਧਕ ਸਿੱਧ ਹੋਵੇਗਾ।
ਇਸ ਦੇ ਨਾਲ ਹੀ ਕਿਸਾਨ ਕਲੱਬ (ਲੇਡਿਜ਼ ਵਿੰਗ) ਦਾ ਵੀ ਇੱਕ ਰੋਜ਼ਾ ਮਹੀਨਾਵਾਰ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮੌਕੇ ਤੇ ਕਿਸਾਨ ਕਲੱਬ (ਲੇਡਿਜ਼ ਵਿੰਗ) ਦੇ ਕੋਆਰਡੀਨੇਟਰ ਡਾ. ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ 55 ਕਿਸਾਨ ਬੀਬੀਆਂ ਨੇ ਭਾਗ ਲਿਆ। ਉਹਨਾਂ ਨੇ ਕਿਸਾਨ ਬੀਬੀਆਂ ਨੂੰ ਖੇਤੀ ਸਹਾਇਕ ਧੰਦਿਆਂ ਦੀ ਤਕਨੀਕੀ ਜਾਣਕਾਰੀ ਪ੍ਰਾਪਤ ਕਰਕੇ ਇੱਕ ਸਫ਼ਲ ਉੱਦਮੀ ਵਜੋਂ ਆਪਣੀ ਪਹਿਚਾਣ ਬਨਾਉਣ ਬਾਰੇ ਪ੍ਰੇਰਿਤ ਕੀਤਾ। ਇਸ ਮੌਕੇ ਤੇ ਭੋਜਨ ਤੇ ਪੋਸ਼ਣ ਵਿਭਾਗ ਤੋਂ ਡਾ. ਜਸਵਿੰਦਰ ਕੌਰ ਬਰਾੜ ਅਤੇ ਡਾ. ਹਰਪ੍ਰੀਤ ਕੌਰ ਨੇ ਘੱਟ ਵਰਤੋਂ ਵਾਲੀਆਂ ਫ਼ਸਲਾਂ ਦਾ ਸਹੀ ਉਪਯੋਗ ਕਰਦੇ ਹੋਏ ਗੁਣਵਤਾ ਵਿੱਚ ਵਾਧਾ ਕਰਨਾ ਬਾਰੇ ਪ੍ਰੈਕਟੀਕਲ ਜਾਣਕਾਰੀ ਸਾਂਝੀ ਕੀਤੀ। ਡਾ. ਤੇਜ਼ਦੀਪ ਕੌਰ ਕਲੇਰ ਨੇ ਖੇਤੀ ਲਾਹੇਵੰਦ ਪੰਛੀਆਂ ਦੀਆਂ ਕਿਸਮਾਂ ਬਾਰੇ ਅਤੇ ਵਾਤਾਵਰਨ ਨੂੰ ਬਚਾਉਣ ਲਈ ਜ਼ਰੂਰੀ ਨੁਸਖਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਪ੍ਰੋਗਰਾਮ ਵਿੱਚ ਸਤਗੁਰੂ ਪ੍ਰਤਾਪ ਅਪੋਲੋ ਹਸਪਤਾਲ, ਲੁਧਿਆਣਾ ਤੋਂ ਡਾ. ਮਨਮੀਤ ਕੌਰ ਬੈਂਸ (ਗਾਇਨਾਕਾਲੋਜਿਸਟ) ਅਤੇ ਡਾ. ਸ਼੍ਰੇਆ ਕਪੂਰ (ਸਾਈਕਾਲੋਜਿਸਟ) ਉਚੇਚੇ ਤੌਰ ਤੇ ਸ਼ਾਮਿਲ ਹੋਏ ਅਤੇ ਉਹਨਾਂ ਨੇ ਔਰਤਾਂ ਦੇ ਸਰੀਰਕ ਅਤੇ ਮਾਨਸਿਕ ਸਰਵਪੱਖੀ ਵਿਕਾਸ ਦੀ ਮਹਤੱਤਾ ਬਾਰੇ ਗਿਆਨਵਰਧਕ ਜਾਣਕਾਰੀ ਸਾਂਝੀ ਕੀਤੀ। ਅੰਤ ਵਿੱਚ ਸ਼੍ਰੀਮਤੀ ਕੰਵਲਜੀਤ ਕੌਰ ਨੇ ਸਾਰੀਆਂ ਕਿਸਾਨ ਬੀਬੀਆਂ ਦਾ ਅਤੇ ਯੂਨੀਵਰਸਿਟੀ ਦੇ ਵਿਸ਼ਾ ਮਾਹਿਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਸਿਖਲਾਈ ਕੈਂਪ ਕਿਸਾਨ ਬੀਬੀਆਂ ਲਈ ਲਾਹੇਵੰਦ ਸਾਬਿਤ ਹੋਵੇਗਾ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਡਾ. ਸਤੇਂਦਰ ਸਿੰਘ ਆਰੀਆ, ਸੀ.ਈ.ਓ. Agriculture Skill Council of India, ਗੁਰੂਗਰਾਮ, ਹਰਿਆਣਾ ਜੀ ਨੇ ਮਿਤੀ ਜੂਨ 09, 2022 ਨੂੰ ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਦੌਰਾ ਕੀਤਾ। ਇਸ ਮੌਕੇ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਉੱਚ ਅਧਿਕਾਰੀ ਨਿਰਦੇਸ਼ਕ ਪਸਾਰ ਸਿੱਖਿਆ ਡਾ. ਅਸ਼ੋਕ ਕੁਮਾਰ, ਉਪ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜੀ. ਪੀ. ਐਸ. ਸੋਢੀ, ਡਾ. ਕੁਲਦੀਪ ਸਿੰਘ ਪੰਧੂ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ), ਡਾ. ਵਿਸ਼ਾਲ ਬੈਕਟਰ ਐਸੋਸੀਏਟ ਡਾਇਰੈਕਟਰ ਇੰਡਸਟਰੀ ਲਿੰਕੇਜਜ਼, ਡਾ. ਰੁਪਿੰਦਰ ਕੌਰ, ਡਾ. ਲਵਲੀਸ਼ ਗਰਗ ਅਤੇ ਕਰਨਵੀਰ ਗਿੱਲ ਮੌਜੂਦ ਰਹੇ। ਡਾ. ਆਰੀਆ ਨੇ ਸਕਿੱਲ ਡਿਵੈਲਪਮੈਂਟ ਦੇ ਕੋਰਸਾਂ, ਸਲੇਬਸ, ਵਿਦਿਅਕ ਯੋਗਤਾ ਅਤੇ ਹੋਰ ਵਿਸ਼ਿਆਂ ਬਾਰੇ ਪੀ.ਏ.ਯੂ ਦੇ ਮਾਹਿਰਾਂ ਨਾਲ ਵਿਚਾਰ ਸਾਂਝੇ ਕੀਤੇ। ਡਾ. ਅਸ਼ੋਕ ਕੁਮਾਰ ਨੇ ਪੀ.ਏ.ਯੂ ਵੱਲੋਂ ਲਾਏ ਜਾਂਦੇ ਸਿਖਲਾਈ ਕੋਰਸਾਂ ਅਤੇ ਡਾ. ਕੁਲਦੀਪ ਸਿੰਘ ਨੇ ਡਾ. ਰੁਪਿੰਦਰ ਕੌਰ ਨੇ ਪੀ.ਏ.ਯੂ. ਵੱਲੋਂ ਤਿੰਨ ਮਹੀਨਿਆਂ ਦੇ ਸਿਖਲਾਈ ਕੋਰਸ, ਬਾਗਬਾਨੀ ਦੇ ਛੇ ਮਹੀਨੇ ਅਤੇ ਸਾਲ ਦੇ ਡਿਪਲੋਮਾ/ਟ੍ਰੇਨਿੰਗ ਦਾ ਮੂਲਾਂਕਣ Agriculture Skill Council of India ਤੋਂ ਕਰਵਾ ਕੇ ਉਹਨਾਂ ਦਾ ਸਰਟੀਫਿਕੇਟ ਦੇਣ ਤੇ ਚਰਚਾ ਕੀਤੀ। ਅੰਤ ਵਿੱਚ ਡਾ. ਲਵਲੀਸ਼ ਗਰਗ ਨੇ ਡਾ. ਸਤੇਂਦਰ ਸਿੰਘ ਆਰੀਆ ਜੀ ਦਾ ਅਤੇ ਮੌਕੇ ਤੇ ਮੌਜੂਦ ਹੋਰ ਅਧਿਕਾਰੀ ਸਾਹਿਬਾਨਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ।
ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਡਾ. ਅਸ਼ੋਕ ਕੁਮਾਰ, ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਰਹਿਨੁਮਾਈ ਹੇਠ ਅੱਜ ਮਿਤੀ 02/06/2022 (ਵੀਰਵਾਰ) ਨੂੰ ਕਿਸਾਨ ਕਲੱਬ (ਲੇਡਿਜ਼ ਵਿੰਗ) ਦਾ ਇੱਕ ਰੋਜ਼ਾ ਮਹੀਨਾਵਾਰ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਕੁਲਦੀਪ ਸਿੰਘ ਪੰਧੂ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਮੰਤਵ ਕਿਸਾਨ ਬੀਬੀਆਂ ਨੂੰ ਆਮਦਨ ਵਧਾਉਣ ਦੇ ਵਸੀਲਿਆਂ ਬਾਰੇ ਜਾਣਕਾਰੀ ਸਾਂਝੀ ਕਰਨਾ ਹੈ। ਇਸ ਮੌਕੇ ਤੇ ਕਿਸਾਨ ਕਲੱਬ (ਲੇਡਿਜ਼ ਵਿੰਗ) ਦੇ ਕੋਆਰਡੀਨੇਟਰ ਡਾ. ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ 52 ਕਿਸਾਨ ਬੀਬੀਆਂ ਨੇ ਭਾਗ ਲਿਆ। ਉਹਨਾਂ ਨੇ ਕਿਸਾਨ ਬੀਬੀਆਂ ਨੂੰ ਖੇਤੀ ਸਹਾਇਕ ਧੰਦਿਆਂ ਦੀ ਤਕਨੀਕੀ ਜਾਣਕਾਰੀ ਪ੍ਰਾਪਤ ਕਰਕੇ ਚੰਗਾ ਮੁਨਾਫ਼ਾ ਕਮਾਉਣ ਉੱਪਰ ਜ਼ੋਰ ਦਿੱਤਾ। ਇਸ ਮੌਕੇ ਤੇ ਭੋਜਨ ਤੇ ਪੋਸ਼ਣ ਵਿਭਾਗ ਤੋਂ ਡਾ. ਮੌਨਿਕਾ ਚੌਧਰੀ ਅਤੇ ਡਾ. ਅਮਰਜੀਤ ਕੌਰ ਨੇ ਅੰਬਾਂ ਤੋਂ ਸਕੁਐਸ਼ ਤੇ ਫਰੂਟੀ ਅਤੇ ਵੱਖ-ਵੱਖ ਤਰ੍ਹਾਂ ਦੇ ਪੌਸ਼ਟਿਕ ਸੈਂਡਵਿਚ ਬਨਾਉਣ ਬਾਰੇ ਪ੍ਰੈਕਟੀਕਲ ਜਾਣਕਾਰੀ ਸਾਂਝੀ ਕੀਤੀ। ਅੰਤ ਵਿੱਚ ਡਾ. ਰੁਪਿੰਦਰ ਕੌਰ ਨੇ ਸਾਰੀਆਂ ਕਿਸਾਨ ਬੀਬਆਂ ਦਾ ਅਤੇ ਯੂਨੀਵਰਸਿਟੀ ਦੇ ਵਿਸ਼ਾ ਮਾਹਿਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਙ ਸਿਖਲਾਈ ਕੈਂਪ ਕਿਸਾਨ ਬੀਬੀਆਂ ਲਈ ਗਿਆਨਵਰਧਕ ਸਿੱਧ ਹੋਵੇਗਾ
ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਡਾ. ਅਸ਼ੋਕ ਕੁਮਾਰ, ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਰਹਿਨੁਮਾਈ ਹੇਠ ਪੰਜਾਬ ਦੀਆਂ ਕਿਸਾਨ ਬੀਬੀਆਂ ਲਈ “ਹਸਤ ਕਲਾ ਰਾਹੀਂ ਰੋਜ਼ਗਾਰ” ਸੰਬੰਧੀ ਪੰਜ ਦਿਨਾਂ ਆਫਲਾਈਨ ਸਿਖਲਾਈ ਕੋਰਸ ਕਰਵਾਇਆ ਗਿਆ। ਇਸ ਕੋਰਸ ਵਿੱਚ 22 ਸਿਖਆਰਥੀਆਂ ਨੇ ਭਾਗ ਲਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਕੁਲਦੀਪ ਸਿੰਘ ਪੰਧੂ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਇਹ ਸਿਖਲਾਈ ਕੋਰਸ ਮਿਤੀ ਮਈ 23-27, 2022 ਤੱਕ ਕਰਵਾਇਆ ਗਿਆ। ਉਹਨਾਂ ਨੇ ਇਸ ਕੋਰਸ ਵਿੱਚ ਸ਼ਾਮਿਲ ਹੋਏ ਸਿਖਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਜੋਕੇ ਸਮੇਂ ਵਿੱਚ ਵੱਧ ਤੋਂ ਵੱਧ ਕਿਸਾਨ ਬੀਬੀਆਂ ਨੂੰ ਹਸਤਕਲਾ ਦੀ ਤਕਨੀਕੀ ਜਾਣਕਾਰੀ ਪ੍ਰਾਪਤ ਕਰਕੇ ਇੱਕ ਸਫ਼ਲ ਉੱਦਮੀ ਵਜੋਂ ਆਪਣੀ ਪਹਿਚਾਣ ਬਨਾਉਣੀ ਚਾਹੀਦੀ ਹੈ । ਇਸ ਮੌਕੇ ਤੇ ਡਾ. ਰੁਪਿੰਦਰ ਕੌਰ, ਕੋਰਸ ਕੋਆਰਡੀਨੇਟਰ ਨੇ ਅਜੋਕੇ ਸਮੇਂ ਵਿੱਚ ਹਸਤ ਕਲਾ ਦੀ ਮਹਤੱਤਾ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨ ਬੀਬੀਆਂ ਨੂੰ ਯੂਨੀਵਰਸਿਟੀ ਦੇ ਸਾਹਿਤ / ਸਿਖਲਾਈ ਕੋਰਸਾਂ ਨਾਲ ਵੱਧ ਤੋਂ ਵੱਧ ਜੁੜਣ ਲਈ ਪ੍ਰੇਰਿਤ ਕੀਤਾ। ਡਾ. ਰੁਪਿੰਦਰ ਕੌਰ ਅਤੇ ਸ਼੍ਰੀਮਤੀ ਕੰਵਲਜੀਤ ਕੌਰ ਨੇ ਮੈਕਰਮ ਨਾਟਿੰਗ (ਸਜਾਵਟੀ ਗੰਢਾਂ) ਅਤੇ ਰਿਬਨ ਦੀ ਕਢਾਈ ਬਾਰੇ ਪ੍ਰੈਕਟੀਕਲ ਜਾਣਕਾਰੀ ਪ੍ਰਦਾਨ ਕੀਤੀ। ਵਸਤਰ ਵਿਭਾਗ ਤੋਂ ਡਾ. ਸੁਰਭੀ ਮਹਾਜਨ ਨੇ ਵੱਖੋ-ਵੱਖਰੇ ਕਢਾਈ ਦੇ ਤੋਪਿਆਂ ਨਾਲ ਸਜਾਵਟੀ ਵਸਤਰ ਬਨਾਉਣ ਬਾਰੇ ਜਾਣਕਾਰੀ ਦਿੱਤੀ। ਪਰਿਵਾਰ ਸਰੋਤ ਪ੍ਰਬੰਧਨ ਵਿਭਾਗ ਤੋਂ ਡਾ. ਸ਼ਰਨਬੀਰ ਕੌਰ ਅਤੇ ਡਾ. ਸ਼ਿਵਾਨੀ ਰਾਣਾ ਨੇ ਧਾਗੇ ਦੀਆਂ ਵੱਖ-ਵੱਖ ਤਕਨੀਕਾਂ ਦਾ ਇਸਤੇਮਾਲ ਕਰਕੇ ਸਜਾਵਟੀ ਅਤੇ ਵਰਤੋਂ ਵਿੱਚ ਆਉਣ ਵਾਲੀਆਂ ਵਸਤਾਂ ਤਿਆਰ ਕਰਨ ਬਾਰੇ, ਝੋਨੇ ਦੀ ਪਰਾਲੀ ਤੋਂ ਵੱਖ-ਵੱਖ ਸਜਾਵਟੀ ਅਤੇ ਉਪਯੋਗੀ ਵਸਤਾਂ ਬਨਾਉਣ ਬਾਰੇ ਅਤੇ ਵੱਖ-ਵੱਖ ਕਿਸਮਾਂ ਦੇ ਨਹਾਉਣ ਵਾਲੇ ਖੁਸ਼ਬੂਦਾਰ ਸਾਬਣ ਤਿਆਰ ਕਰਨ ਅਤੇ ਉਹਨਾਂ ਦੀ ਪੈਕੇਜਿੰਗ ਕਰਨ ਬਾਰੇ ਪ੍ਰੈਕਟੀਕਲ ਜਾਣਕਾਰੀ ਸਾਂਝੀ ਕੀਤੀ।
ਇਸ ਦੇ ਨਾਲ ਹੀ In-Service ਸਿਖਿਆਰਥੀਆਂ ਲਈ ਦੋ ਦਿਨਾਂ (ਮਿਤੀ ਮਈ 26-27, 2022) “ਨਵੀਆਂ ਤਕਨੀਕਾਂ ਨੂੰ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾਉਣ ਲਈ ਇੰਟਰਨੈਟ ਆਫ ਥਿੰਗਸ (IoT) ਦੇ ਮਾਧਿਅਮ ਰਾਹੀਂ ਸਿਖਲਾਈ ਕੋਰਸ ਕਰਵਾਇਆ ਗਿਆ। ਜਿਸ ਵਿੱਚ 06 ਐਸ.ਸੀ.ਓ. ਅਤੇ 02 ਅਧਿਕਾਰੀ ਰਾਸ਼ਟਰੀ ਸਕਿੱਲ ਸਿਖਲਾਈ ਸੰਸਥਾਨ ਤੋਂ ਸ਼ਾਮਿਲ ਹੋਏ। ਇਸ ਸਿਖਲਾਈ ਕੋਰਸ ਵਿੱਚ ਡਾ. ਵਿਸ਼ਾਲ ਬੈਕਟਰ ਨੇ ਖੇਤੀਬਾੜੀ ਇੰਜੀਨੀਅਰਿੰਗ ਵਿੱਚ IoT ਦੀ ਵਰਤੋਂ, ਡਾ. ਮਨਜੀਤ ਸਿੰਘ ਨੇ ਖੇਤੀ ਵਿੱਚ ਡਰੋਨ ਦੀ ਵਰਤੋਂ, ਡਾ. ਮੋਹਿਤ ਗੁਪਤਾ ਨੇ ਆਲਾਈਨ ਮਾਰਕੀਟਿੰਗ ਦੇ ਤਰੀਕਿਆਂ ਬਾਰੇ, ਮੈਡਮ ਇਕਬਾਲਪ੍ਰੀਤ ਕੌਰ ਸਿੱਧੂ ਨੇ ਇੰਟਰਨੈਟ ਦੀ ਵਰਤੋਂ ਰਾਹੀਂ ਕਿਸਾਨਾਂ ਦੀ ਭਲਾਈ ਲਈ ਮੋਬਾਈਲ ਐਪਸ ਬਾਰੇ, ਇੰਜੀਨੀਅਰ ਕਰਨਵੀਰ ਗਿੱਲ ਨੇ ਪਾਬੀ ਪ੍ਰੋਜੈਕਟ ਅਧੀਨ ਚੱਲ ਰਹੇ ਉੱਦਮ ਅਤੇ ਉਡਾਨ ਪ੍ਰੋਗਰਾਮਾਂ ਬਾਰੇ, ਪਾਬੀ ਦੇ ਸਟਾਰਟਅਪ ਅਮਨਦੀਪ ਸ਼੍ਰੀਵਾਸਤਵਾ ਨੇ ਖੇਤੀਬਾੜੀ ਲਈ IoT ਉਪਕਰਨਾਂ ਬਾਰੇ, ਡਾ. ਅਜਮੇਰ ਸਿੰਘ ਅਤੇ ਡਾ. ਸੁਖਪ੍ਰੀਤ ਸਿੰਘ ਨੇ ਸੈਂਸਰ ਅਧਾਰਿਤ ਸੰਚਾਈ ਪ੍ਰਬੰਧਾਂ ਬਾਰੇ ਦੱਸਿਆ ਤੇ ਫਾਰਮ ਦਾ ਦੌਰਾ ਵੀ ਕਰਵਾਇਆ, ਡਾ. ਨਿਲੇਸ਼ ਬਿਵਾਲਕਰ ਨੇ ਲਘੂ ਸੰਚਾਈ ਬਾਰੇ ਅਤੇ ਡਾ. ਲਖਵਿੰਦਰ ਕੌਰ ਨੇ IoT ਰਾਹੀਂ ਖੇਤੀ ਪਸਾਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।
ਅੰਤ ਵਿੱਚ ਡਾ. ਰੁਪਿੰਦਰ ਕੌਰ ਨੇ ਸਾਰੇ ਸਿਖਿਆਰਥੀਆਂ ਦਾ ਅਤੇ ਯੂਨੀਵਰਸਿਟੀ ਦੇ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਸਿਖਿਆਰਥੀਆਂ ਨੂੰ ਇਸ ਕੋਰਸ ਉਪਰੰਤ ਪ੍ਰਾਪਤ ਕੀਤੀ ਜਾਣਕਾਰੀ ਨੂੰ ਆਪਣੇ ਕਿੱਤੇ ਵਿੱਚ ਅਪਨਾਉਣ ਦੀ ਸਲਾਹ ਦਿੱਤੀ।
ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਡਾ. ਅਸ਼ੋਕ ਕੁਮਾਰ, ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਰਹਿਨੁਮਾਈ ਹੇਠ ਪੰਜਾਬ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ ਮਿਤੀ ਅਗਸਤ 23-24, 2022 ਨੂੰ “ਫੁੱਲਾਂ ਦੀ ਨਰਸਰੀ ਤਿਆਰ ਕਰਨ ਦੀਆਂ ਤਕਨੀਕਾਂ ਸੰਬੰਧੀ” ਦੋ ਦਿਨਾਂ ਆਫਲਾਈਨ ਸਿਖਲਾਈ ਕੋਰਸ ਕਰਵਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਕੁਲਦੀਪ ਸਿੰਘ ਪੰਧੂ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਇਸ ਕੋਰਸ ਦਾ ਮੁੱਖ ਮੰਤਵ ਹੈ ਫੁੱਲਾਂ ਦੀ ਨਰਸਰੀ ਤਿਆਰ ਕਰਨ ਦੀਆਂ ਤਕਨੀਕਾਂ ਨੂੰ ਸਿੱਖ ਕੇ ਕਿਸਾਨ ਵੀਰ ਇਸ ਨੂੰ ਬਤੌਰ ਸਹਾਇਕ ਧੰਦੇ ਵਜੋਂ ਅਪਣਾ ਸਕਣ। ਇਸ ਮੌਕੇ ਤੇ ਕੋਰਸ ਕੋਆਰਡੀਨੇਟਰ ਡਾ. ਰੁਪਿੰਦਰ ਕੌਰ ਨੇ ਇਸ ਕੋਰਸ ਦੀ ਮਹਤੱਤਾ ਬਾਰੇ ਚਾਨਣਾ ਪਾਇਆ ਅਤੇ ਉਹਨਾਂ ਦੱਸਿਆ ਕਿ ਇਹ ਕੋਰਸ ਆਉਣ ਵਾਲੇ ਸਮੇਂ ਦੀ ਮੰਗ ਨੂੰ ਦੇਖਦਿਆਂ ਹੋਇਆਂ ਕਿਸਾਨ ਵੀਰਾਂ ਲਈ ਬਹੁਤ ਲਾਹੇਵੰਦ ਸਾਬਿਤ ਹੋਵੇਗਾ। ਇਸ ਮੌਕੇ ਤੇ ਫਲੋਰੀਕਲਚਰਲ ਅਤੇ ਲੈਂਡਸਕੇਪਿੰਗ ਵਿਭਾਗ ਦੇ ਮਾਹਿਰਾਂ ਨੇ ਵੱਖੋ-ਵੱਖਰੇ ਵਿਸ਼ਿਆਂ ਉੱਪਰ ਜਾਣਕਾਰੀ ਦਿੱਤੀ ਤਾਂ ਜੋ ਕਿਸਾਨ / ਕਿਸਾਨ ਬੀਬੀਆਂ ਫੁੱਲਾਂ ਦੀ ਨਰਸਰੀ ਤਿਆਰ ਕਰਨ ਦੇ ਸਮਰੱਥ ਹੋ ਸਕਣ ਜਿਵੇਂ ਕਿ ਸਜਾਵਟੀ ਬੂਟਿਆਂ ਦੀ ਨਰਸਰੀ ਤਿਆਰ ਕਰਨ ਲਈ ਨਿਸ਼ਾਨਦੇਹੀ, ਨਰਸਰੀ ਤਿਆਰ ਕਰਨ ਲਈ ਜ਼ਰੂਰੀ ਸਮੱਗਰੀ, ਮੌਸਮੀ ਫੁੱਲਾਂ ਦੀ ਨਰਸਰੀ ਤਿਆਰ ਕਰਨ ਬਾਰੇ, ਸਦਾਬਹਾਰ ਬੂਟਿਆਂ ਦੀ ਨਰਸਰੀ ਤਿਆਰ ਕਰਨ ਬਾਰੇ, ਫੁੱਲਾਂ ਵਾਲੇ ਬੂਟੇ ਵਪਾਰਕ ਪੱਧਰ ਤੇ ਤਿਆਰ ਕਰਨ ਬਾਰੇ ਅਤੇ ਇਹਨਾਂ ਵਿੱਚ ਬਿਮਾਰੀਆਂ ਦੀ ਰੋਕਥਾਮ ਬਾਰੇ ਜਾਗਰੂਕ ਕੀਤਾ। ਇਸ ਮੌਕੇ ਤੇ ਕੋਰਸ ਦੇ ਸਿਖਿਆਰਥੀਆਂ ਨੂੰ ਯੂਨੀਵਰਸਿਟੀ ਨਰਸਰੀ ਦਾ ਦੌਰਾ ਵੀ ਕਰਵਾਇਆ ਗਿਆ ਅਤੇ ਨਰਸਰੀ ਤਕਨੀਕਾਂ ਦੀ ਪ੍ਰੈਕਟੀਕਲ ਜਾਣਕਾਰੀ ਪ੍ਰਾਪਤ ਕੀਤੀ। ਅੰਤ ਵਿੱਚ ਸ਼੍ਰੀਮਤੀ ਕੰਵਲਜੀਤ ਕੌਰ ਨੇ ਸਾਰੇ ਸਿਖਿਆਰਥੀਆਂ ਦਾ ਅਤੇ ਯੂਨੀਵਰਸਿਟੀ ਦੇ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਸਿਖਿਆਰਥੀਆਂ ਨੂੰ ਇਸ ਕੋਰਸ ਉਪਰੰਤ ਪ੍ਰਾਪਤ ਕੀਤੀ ਜਾਣਕਾਰੀ ਨੂੰ ਆਪਣੇ ਕਿੱਤੇ ਵਿੱਚ ਅਪਨਾਉਣ ਦੀ ਸਲਾਹ ਦਿੱਤੀ।
fw. ASok kumwr, inrdySk pswr is`iKAw dI Xog rihnumweI hyT sik`l ifvYlpmYNt sYNtr, pMjwb KyqIbwVI XUnIvristI luiDAwxw v`loN pMjwb dy ikswnW Aqy ikswn bIbIAW leI mihkmw mweIkrobwielojI pI ey XU dy sihXog nwl pMj idnW dw (16.05.2022 qoN 20.05.2022) ਫ਼ਲਾਂ ਤੋਂ ਕੁਦਰਤੀ ਸਿਰਕਾ, ਘੱਟ ਅਲਕੋਹਲ ਵਾਲੇ ਕੁਦਰਤੀ ਕਾਰਬੋਨੇਟਡ ਅਤੇ lYkto ਫਰਮੈਨਟਿਡ Awcwr ਤਿਆਰ ਕਰਨ ਸੰਬੰਧੀ ਸਿਖਲਾਈ ਕੋਰਸ lgwieAw igAw[ ies kors ivc 36 isiKAwrQIAW ny Bwg ilAw[fw. kuldIp isMG pMDU, AYsosIeyt fwierYktr (sik`l ifvYlpmYNt) ny d`isAw ik pMj idn dI tryinMg ivc isiKAwrQIAW nUM ਫ਼ਲਾਂ ਤੋਂ ਕੁਦਰਤੀ ਸਿਰਕਾ, ਕੁਦਰਤੀ ਕਾਰਬੋਨੇਟਡ ਡਰਿੰਕਸ Awid dI isKlweI idqI geI [ ies dy mMfIkrn bwry Aqy bYNk v`loN krjw shUlqW bwry vI cwnxw pwieAw igAw[fw. ruipMdr kOr, kors koAwrfInytr, nyy ies kors bwry d`sidAW ikhw ik pMjwb ivc bhu`q isiKAwrQI pMjwb KyqIbwVI XUnIvristI qoN isKlweI lY ky ies nUM ik~qy vjoN ApxW rhy hn Aqy cMgw munwPw kmw rhy hn[ ies kors dy qknIkI mwihr fw. jI AY`s kocr, muKI mweIkrobwielojI ivBwg ny isrkw bxwaux dI mh`qqw Aqy vrqoN bwry d`isAw[ies kors dOrwn v`K v~K mwihrW fw. ikSwnI, fw. lInIkw kSXp, fw. gulwb pWfUv, fw. nryS ArOVw, fw. ipRAw kiqAwl, fw. prmpwl shoqw, fw.pUjw, fw.rmndIp j`sl Aqy fw. Awr rwTor ny Apxy qzrby isiKAwrQIAW nwl swJy kIqy Aqy audmI ikswn nwl isiKAwrQIAW dI vrcUAl imlnI krvweI geI[ies kors dy ko-koAwrfInytr fw. lvlIS grg ny KyqI Awmdn vDwaux leI shwiek DMdy SurU krn bwry auqSwihq kIqw[ mYfm kMvljIq kOr ny Awey hoey mwihrW Aqy isiKAwrQIAW dw DMnvwd kIqw Aqy ies kors qoN pUrI jwxkwrI lYx auprMq ieh qknIkW Apxy ik`qy ivc Apxwaux dI ApIl kIqI
ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਡਾ. ਜਸਕਰਨ ਸਿੰਘ ਮਾਹਲ, ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਰਹਿਨੁਮਾਈ ਹੇਠ ਪੰਜਾਬ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ “ਸਬਜੀਆਂ ਦੀ ਵੱਖ-ਵੱਖ ਤਕਨੀਕਾਂ ਜਿਵੇਂ ਕਿ ਹਾਈਡ੍ਰੋਪੋਨਿਕਸ, ਮਿੱਟੀ ਰਹਿਤ, ਰੂਫ ਟਾਪ ਅਤੇ ਨੈੱਟ ਹਾਊਸ ਰਾਹੀਂ ਕਾਸ਼ਤ ਸੰਬੰਧੀ” ਵਿਸ਼ੇ ਉੱਪਰ ਪੰਜ ਦਿਨਾਂ ਆਨਲਾਈਨ ਸਿਖਲਾਈ ਕੋਰਸ ਮਿਤੀ ਜੁਲਾਈ 12-16, 2021 ਨੂੰ ਕਰਵਾਇਆ ਗਿਆ। ਇਸ ਕੋਰਸ ਵਿੱਚ ਲਗਭਗ 161 ਸਿਖਆਰਥੀਆਂ ਨੇ ਭਾਗ ਲਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਕੁਲਦੀਪ ਸਿੰਘ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਆਨਲਾਈਨ ਹੋਏ ਸਿਖਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੌਜੂਦਾ ਦੌਰ ਵਿੱਚ ਖੇਤੀਬਾੜੀ ਲਈ ਘੱਟ ਰਹੀਆਂ ਜ਼ਮੀਨਾਂ ਦੇ ਚਲਦਿਆਂ ਘਰਾਂ ਦੀਆਂ ਛੱਤਾਂ ਉੱਪਰ ਮਿੱਟੀ ਰਹਿਤ ਵੱਖ-ਵੱਖ ਤਰੀਕਿਆਂ ਨਾਲ ਅਸੀਂ ਪੋਸ਼ਟਿਕ ਸਬਜੀਆਂ ਦੀ ਕਿੰਝ ਪੈਦਾਵਾਰ ਕਰ ਸਕਦੇ ਹਾਂ ਇਸ ਸੰਬੰਧੀ ਯੂਨੀਵਰਸਿਟੀ ਦੇ ਮਿੱਟੀ ਅਤੇ ਜਲ ਇੰਜੀਨੀਅਰਿੰਗ ਵਿਭਾਗ ਅਤੇ ਸਬਜੀ ਵਿਗਿਆਨ ਵਿਭਾਗ ਦੇ ਮਾਹਿਰਾਂ ਨੇ ਭਰਪੂਰ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਤੇ ਇਸ ਸਿਖਲਾਈ ਕੋਰਸ ਦੀ ਕੋਆਰਡੀਨੇਟਰ ਡਾ. ਰੁਪਿੰਦਰ ਕੌਰ ਨੇ ਕੋਰਸ ਦੀ ਮਹਤੱਤਾ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਕੁਲਬੀਰ ਸਿੰਘ ਨੇ ਪੰਜਾਬ ਵਿੱਚ ਸਬਜੀਆਂ ਦੀ ਕਾਸ਼ਤ ਵਧਾਉਣ ਦੀਆਂ ਨਵੀਆਂ ਤਕਨੀਕਾਂ ਅਤੇ ਇਸਦੇ ਭਵਿੱਖ ਬਾਰੇ ਦੱਸਿਆ। ਸਬਜੀ ਵਿਗਿਆਨ ਵਿਭਾਗ ਦੇ ਮਾਹਿਰਾਂ ਨੇ ਡਾ. ਸਲੇਸ਼ ਜਿੰਦਲ, ਡਾ. ਰਾਜਿੰਦਰ ਢੱਲ, ਡਾ. ਮਹਿੰਦਰ ਕੌਰ ਸਿੱਧੂ ਨੇ ਟਮਾਟਰ, ਸ਼ਿਮਲਾ ਮਿਰਚ, ਖੀਰਾ ਅਤੇ ਬੈਂਗਣ ਦੀ ਨੈੱਟ ਹਾਊਸ ਅਤੇ ਮਟਰਾਂ ਦੀ ਖੁੱਲ੍ਹੇ ਖੇਤਾਂ ਵਿੱਚ ਕਾਸ਼ਤ ਕਰਨ ਬਾਰੇ ਦੱਸਿਆ। ਡਾ. ਕੇ. ਜੀ. ਸਿੰਘ, ਮੁਖੀ, ਮਿੱਟੀ ਅਤੇ ਜਲ ਇੰਜੀਨੀਅਰਿੰਗ ਵਿਭਾਗ ਨੇ ਰੂਫ ਟਾਪ ਗਾਰਡਨ, ਹਾਈਡ੍ਰੋਪੋਨਿਕਸ ਬਾਰੇ ਜਾਣਖਾਰੀ ਦਿੱਤੀ। ਡਾ. ਸੁਧੀਰ ਥੰਮਨ ਨੇ ਪਾਣੀ ਬਚਾਉਣ ਲਈ ਵੱਖ-ਵੱਖ ਤਕਨੀਕਾਂ ਬਾਰੇ ਦੱਸਿਆ। ਡਾ. ਹਰਪਾਲ ਸਿੰਘ ਭੁੱਲਰ ਨੇ ਸਬਜੀਆਂ ਦੀ ਫ਼ਸਲ ਵਿੱਚ ਕੀੜੇ ਮਕੌੜਿਆਂ ਦੀ ਰੋਕ-ਥਾਮ ਬਾਰੇ, ਡਾ. ਅਭਿਸ਼ੇਕ ਸ਼ਰਮਾ ਨੇ ਫ਼ਸਲਾਂ ਵਿੱਚ ਬਿਮਾਰੀਆਂ ਦੀ ਰੋਕਥਾਮ ਅਤੇ ਡਾ. ਸੁਖਜੀਤ ਕੌਰ ਨੇ ਜੜ੍ਹ ਗੰਢ ਰੋਗ ਬਾਰੇ ਜਾਗਰੂਕ ਕੀਤਾ ਇਸ ਮੌਕੇ ਤੇ ਸਾਰੇ ਮਾਹਿਰਾਂ ਨੇ ਕਿਸਾਨ ਵੀਰਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ। ਅੰਤ ਵਿੱਚ ਡਾ. ਰੁਪਿੰਦਰ ਕੌਰ ਨੇ ਸਾਰੇ ਕਿਸਾਨ ਵੀਰਾਂ ਅਤੇ ਕਿਸਾਨ ਬੀਬੀਆਂ ਦਾ ਅਤੇ ਯੂਨੀਵਰਸਿਟੀ ਦੇ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਸਾਰੇ ਕਿਸਾਨਾਂ ਨੂੰ ਇਸ ਸਿਖਲਾਈ ਕੋਰਸ ਦੌਰਾਨ ਪ੍ਰਾਪਤ ਕੀਤੀ ਜਾਣਕਾਰੀ ਨੂੰ ਆਪਣੇ ਕਿੱਤੇ ਵਿੱਚ ਅਪਨਾਉਣ ਦੀ ਸਲਾਹ ਦਿੱਤੀ।
The Skill Development Centre, Punjab Agricultural University, organized a two days online training course on Formation and Management of Farmer Producer Organizations (FPOs) for in-service candidates. A total of 18 Agriculture and Horticulture Officers; Scientists from PAU and its Krishi Vigyan Kendras attended the course.
Dr Kiranjot Sidhu, Associate Director (Skill Development) welcomed the participants and emphasized that FPOs are emerging as a practical approach towards empowering large number of small farmers and ensuring their prosperity.
Dr Kiran Grover, Principal Extension Scientist (Food & Nutrition) and Course Coordinator highlighted the need of FPOs in context of modern agriculture. She said that these Organizations made possible to mobilize farmers in large numbers, build their capacity and leverage their collective strength to enhance production capabilities and marketing opportunities.
Dr Khushdeep Dharni, Professor (Business Management) and Technical Coordinator of the course apprised of the participants regarding the formation of FPOs and underlined the importance of its market linkages. He emphasized that sustainability of Farmer Producer Organizations is as critical as their incorporation.
Dr Gagandeep Banga and Dr LM Kathuria experts from School of Business Studies explained the role of marketing and importance of financial management in efficient productivity of FPOs.
Dr Pratibha Goyal, Professor of Business Management while elaborating the role of conflict management in efficient working of FPOs said that it is crucial dimension for binding the members for achieving their common goals.
Dr Ramandeep Singh, Professor, School of Business Studies shared the useful tips for packaging and labeling of food products and apprised the participants of product development process. Dr Babita Kumar, Professor observed that preparation of Detailed Project Report is a vital link in success of FPOs and discussed its various components for rewarding agri – ventures.
Later, Dr Grover proposed the vote of thanks and remarked that farmers should always be provided with adequate support and right guidance at right time so that they can achieve the full potential of their produce and can bring about a great transformation in the agriculture and food sector.
ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਡਾ. ਜਸਕਰਨ ਸਿੰਘ ਮਾਹਲ, ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਰਹਿਨੁਮਾਈ ਹੇਠ ਪੰਜਾਬ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ “ਘਰੇਲੂ ਪੱਧਰ ਤੇ ਫ਼ਲਾਂ ਅਤੇ ਸਬਜੀਆਂ ਦੀ ਸਾਂਭ-ਸੰਭਾਲ” ਵਿਸ਼ੇ ਉੱਪਰ ਪੰਜ ਦਿਨਾਂ ਆਨਲਾਈਨ ਸਿਖਲਾਈ ਕੋਰਸ ਕਰਵਾਇਆ ਗਿਆ। ਇਸ ਕੋਰਸ ਵਿੱਚ ਲਗਭਗ 75 ਸਿਖਆਰਥੀਆਂ ਨੇ ਭਾਗ ਲਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਕਿਰਨਜੋਤ ਸਿੱਧੂ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਆਨਲਾਈਨ ਹੋਏ ਸਿਖਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਜੋਕੇ ਸਮੇਂ ਵਿੱਚ ਘਰੇਲੂ ਪੱਧਰ ਤੇ ਫ਼ਲਾਂ ਅਤੇ ਸਬਜੀਆਂ ਦੀ ਸੁਚੱਜੇ ਢੰਗਾਂ ਨਾਲ ਸਾਂਭ-ਸੰਭਾਲ ਕਰਕੇ ਅਸੀਂ ਕਾਫੀ ਸਾਰੇ ਸਾਫ਼-ਸੁੱਥਰੇ ਖਾਦ ਪਦਾਰਥ ਘਰਾਂ ਵਿੱਚ ਹੀ ਤਿਆਰ ਕਰ ਸਕਦੇ ਹਾਂ। ਇਸ ਮੌਕੇ ਤੇ ਡਾ. ਪੂਨਮ ਏ. ਸਚਦੇਵ, ਮੁਖੀ, ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਅਤੇ ਤਕਨੀਕੀ ਕੋਰਸ ਕੋਆਰਡੀਨੇਟਰ ਨੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਦੀ ਲੋੜਾਂ ਨੂੰ ਮੁੱਖ ਰੱਖਦਿਆਂ ਹੋਇਆਂ ਇਸ ਪੰਜ ਦਿਨਾਂ ਕੋਰਸ ਜੂਨ 07-11, 2021 ਨੂੰ ਉਲੀਕਿਆ ਅਤੇ ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਦੇ ਵੱਖ-ਵੱਖ ਵਿਸ਼ਾ ਮਾਹਿਰਾਂ ਨੇ ਸਿਖਿਆਰਥੀਆਂ ਨਾਲ ਭਰਪੂਰ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਤੇ ਡਾ. ਸੁਖਪ੍ਰੀਤ ਕੌਰ ਨੇ ਫ਼ਲਾਂ ਅਤੇ ਸਬਜੀਆਂ ਦੀ ਸਾਂਭ-ਸੰਭਾਲ ਦੀ ਮਹਤੱਤਾ, ਸਿਧਾਂਤ ਅਤੇ ਖਰਾਬ ਹੋਣ ਦੇ ਕਾਰਨਾਂ ਬਾਰੇ ਜਾਣਕਾਰੀ ਦਿੱਤੀ, ਆਲੂ ਦੇ ਚਿਪਸ ਤੇ ਆਲੂ ਦੇ ਹੋਰ ਪਦਾਰਥਾਂ ਬਾਰੇ ਅਤੇ ਸਿਨਥੈਟਿਕ ਸਿਰਕਾ ਤਿਆਰ ਕਰਨ ਬਾਰੇ ਅਭਿਆਸ ਸਿੱਧ ਜਾਣਕਾਰੀ ਸਾਂਝੀ ਕੀਤੀ। ਡਾ. ਨੇਹਾ ਬੱਬਰ ਨੇ ਫ਼ਲਾਂ ਦੀ ਸਾਂਭ-ਸੰਭਾਲ ਲਈ ਵਰਤੇ ਜਾਣ ਵਾਲੇ ਰਸਾਇਣਿਕ ਪਦਾਰਥਾਂ ਬਾਰੇ ਜਾਗਰੂਕ ਕੀਤਾ ਅਤੇ ਟਮਾਟਰਾਂ ਤੋਂ ਵੱਖੋ-ਵੱਖਰੇ ਉਤਪਾਦ ਤਿਆਰ ਕਰਨੇ ਜਿਵੇਂ ਟਮਾਟਰ ਪੀਊਰੀ, ਟਮਾਟਰ ਚਟਨੀ, ਟਮਾਟਰ ਜੂਸ ਆਦਿ ਬਾਰੇ ਅਭਿਆਸ ਸਿੱਧ ਜਾਣਖਾਰੀ ਸਾਂਝੀ ਕੀਤੀ। ਡਾ. ਜਗਬੀਰ ਕੌਰ ਰੀਹਲ ਨੇ ਵੱਖੋ-ਵੱਖਰੇ ਅਚਾਰ ਜਿਵੇਂ ਅੰਬ ਦਾ ਅਚਾਰ, ਰਲਿਆ-ਮਿਲਿਆ ਅਚਾਰ, ਅਦਰਕ, ਗਲਗਲ ਅਤੇ ਨਿੰਬੂ ਦਾ ਅਚਾਰ ਤਿਆਰ ਕਰਨ ਬਾਰੇ ਅਭਿਆਸ ਸਿੱਧ ਜਾਣਕਾਰੀ ਸਾਂਝੀ ਕੀਤੀ ਅਤੇ ਮਰਤਬਾਨਾਂ ਨੂੰ ਜੀਵਾਣੂੰ ਰਹਿਤ ਕਰਨ ਦੇ ਤਰੀਕੇ ਹਾਰੇ ਦੱਸਿਆ। ਡਾ. ਵਿਕਾਸ ਕੁਮਾਰ ਨੇ ਫ਼ਲਾਂ ਅਤੇ ਸਬਜੀਆਂ ਦੀਆਂ ਪੈਕਿੰਗ ਦੀਆਂ ਤਕਨੀਕਾਂ ਅਤੇ ਸਿਧਾਂਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਦੇ ਨਾਲ ਹੀ ਅੰਬਾਂ ਤੋਂ ਤਿਆਰ ਹੋਣ ਵਾਲੇ ਵੱਖੋ-ਵੱਖਰੇ ਪਦਾਰਥ ਜਿਵੇਂ ਅਂਬ ਦਾ ਮੁਰੱਬਾ, ਅੰਬ ਦਾ ਸੁਕੈਸ਼, ਅੰਬ ਦੀ ਚਟਨੀ, ਅੰਬ ਪਾਪੜ, ਰਲੇ-ਮਿਲੇ ਫ਼ਲਾਂ ਦਾ ਜੈਮ, ਅਮਰੂਦ ਦੀ ਜੈਲੀ ਅਤੇ ਬਦਾਮਾਂ ਦਾ ਸ਼ਰਬਤ ਤਿਆਰ ਕਰਨ ਬਾਰੇ ਅਭਿਆਸ ਸਿੱਧ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਤੇ ਸਾਰੇ ਮਾਹਿਰਾਂ ਨੇ ਕਿਸਾਨ ਵੀਰਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ। ਅੰਤ ਵਿੱਚ ਡਾ. ਲਵਲੀਸ਼ ਗਰਗ ਨੇ ਸਾਰੇ ਕਿਸਾਨ ਵੀਰਾਂ ਅਤੇ ਕਿਸਾਨ ਬੀਬੀਆਂ ਦਾ ਅਤੇ ਯੂਨੀਵਰਸਿਟੀ ਦੇ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਸਾਰੇ ਕਿਸਾਨਾਂ ਨੂੰ ਇਸ ਸਿਖਲਾਈ ਕੋਰਸ ਦੌਰਾਨ ਪ੍ਰਾਪਤ ਕੀਤੀ ਜਾਣਕਾਰੀ ਨੂੰ ਆਪਣੇ ਕਿੱਤੇ ਵਿੱਚ ਅਪਨਾਉਣ ਦੀ ਸਲਾਹ ਦਿੱਤੀ।